- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਓਲੰਪਿਕ ਤੋਂ ਪਹਿਲਾਂ ਫਿਟਨੈੱਸ ਹਾਸਲ ਕਰਨੀ ਜ਼ਰੂਰੀ: ਰਾਣੀ
ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਕਿਹਾ ਹੈ ਕਿ ਟੋਕੀਓ ਓਲੰਪਿਕ ਦੀ ਤਿਆਰੀ ਤਹਿਤ ਉਨ੍ਹਾਂ ਦੀ ਟੀਮ ਚੋਟੀ ਦੀਆਂ ਟੀਮਾਂ ਖ਼ਿਲਾਫ਼ ਚੰਗੇ ਮੈਚ ਖੇਡਣਾ ਚਾਹੁੰਦੀ ਹੈ ਤੇ ਉਨ੍ਹਾਂ ਦਾ ਧਿਆਨ ਫਿਟਨੈੱਸ ਤੇ ਰਿਕਵਰੀ ’ਤੇ ਰਹੇਗਾ। ਭਾਰਤੀ ਟੀਮ ਬੰਗਲੁਰੂ ਵਿਚ ਕੌਮੀ ਕੈਂਪ ਵਿਚ ਹਿੱਸਾ ਲੈ ਰਹੀ ਹੈ ਜੋ 15 ਦਸੰਬਰ ਤੱਕ ਚੱਲੇਗਾ। ਰਾਣੀ ਨੇ ਕਿਹਾ ਕਿ ‘ਫੋਕਸ ਫਿਟਨੈੱਸ ਤੇ ਰਿਕਵਰੀ ’ਤੇ ਰਹੇਗਾ।’ ਰਾਣੀ ਨੇ ਕਿਹਾ ਕਿ ਓਲੰਪਿਕ ਤੋਂ ਪਹਿਲਾਂ ਉਹ ਸਿਖ਼ਰਲੀਆਂ ਟੀਮਾਂ ਖ਼ਿਲਾਫ਼ ਮੈਚ ਚੰਗੇ ਮੈਚ ਖੇਡਣਾ ਚਾਹੁੰਦੇ ਹਨ। ਸਰੀਰ ਦੇ ਨਾਲ ਦਿਮਾਗ ’ਤੇ ਵੀ ਧਿਆਨ ਕੇਂਦਰਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਹੀ ਸਮੇਂ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਰਾਣੀ ਨੇ ਕਿਹਾ ਕਿ ਟੋਕੀਓ ਵਿਚ ਓਲੰਪਿਕ ਦੇ ਸਮੇਂ ਮੌਸਮ ਨੂੰ ਦੇਖਦਿਆਂ ਫਿਟਨੈੱਸ ਦੀ ਭੂਮਿਕਾ ਅਹਿਮ ਹੋਵੇਗੀ।


