- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਓਲੰਪਿਕ ਤੋਂ ਪਹਿਲਾਂ ਹਾਕੀ ’ਤੇ ਹੋਰ ਕੰਮ ਕਰਨ ਦੀ ਲੋੜ: ਹਰਮਨਪ੍ਰੀਤ
ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਇਸ ਸਾਲ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਨੂੰ ਵੇਖਦਿਆਂ ਟੀਮ ਨੂੰ ਲਗਾਤਾਰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਓਲੰਪਿਕ ਸ਼ੁਰੂ ਹੋਣ ਵਿੱਚ 150 ਤੋਂ ਵੀ ਘੱਟ ਦਿਨ ਬਚੇ ਹਨ। ਹਰਮਨਪ੍ਰੀਤ ਨੇ ਕਿਹਾ ਕਿ ਟੀਮ ਨੂੰ ਕੁੱਝ ਵਿਭਾਗਾਂ ਵਿੱਚ ਹੋਰ ਮਿਹਨਤ ਕਰਨੀ ਹੋਵੇਗੀ।ਹਰਮਨਪ੍ਰੀਤ ਨੇ ਕਿਹਾ, ‘‘ਸਾਨੂੰ ਪਿਛਲੇ ਮੈਚਾਂ ਦੇ ਕੁਆਰਟਰ ’ਚ ਹੌਲੀ ਖੇਡਣ ਅਤੇ ਲੈਅ ਬਰਕਰਾਰ ਨਾ ਰੱਖਣ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ। ਓਲੰਪਿਕ ਵਿੱਚ ਜਾਣ ਤੋਂ ਪਹਿਲਾਂ ਇਹ ਸਾਡੇ ਲਈ ਫ਼ਿਕਰਮੰਦੀ ਵਾਲੀ ਗੱਲ ਹੈ।’’ਇਸ ਡਰੈਗ ਫਲਿੱਕਰ ਨੇ ਕਿਹਾ, ‘‘ਕੋਚ (ਗਰਾਹਮ ਰੀਡ) ਦਾ ਮੰਨਣਾ ਹੈ ਕਿ ਸਾਨੂੰ ਸਰਕਲ ’ਚ ਸੰਨ੍ਹ ਲਾਉਣ, ਸਰਕਲ ਦੇ ਬਾਹਰ ਵਿਰੋਧੀ ਖਿਡਾਰੀਆਂ ਨਾਲ ਨਜਿੱਠਣ ਅਤੇ ਜ਼ਿਆਦਾ ਪੈਨਲਟੀ ਕਾਰਨਰ ਨਾ ਦੇਣ ’ਤੇ ਕੰਮ ਕਰਨਾ ਹੋਵੇਗਾ। ਇੱਕ ਲੰਮੇ ਕੈਂਪ ਰਾਹੀਂ ਇਨ੍ਹਾਂ ਸਾਰੀਆਂ ਚੀਜ਼ਾਂ ਵਿੱਚ ਸੁਧਾਰ ਕਰਨ ਦਾ ਮੌਕਾ ਮਿਲੇਗਾ।’’ਭਾਰਤ ਨੇ ਐੱਫਆਈਐੱਚ ਪ੍ਰੋ ਲੀਗ ਚੈਂਪੀਅਨਸ਼ਿਪ ਵਿੱਚ ਨੀਦਰਲੈਂਡ ਖ਼ਿਲਾਫ਼ 5-1, ਅਤੇ 3-3 (3-1) ਦੀ ਜਿੱਤ ਨਾਲ ਸ਼ਾਨਦਾਰ ਆਗਾਜ਼ ਕੀਤਾ। ਟੀਮ ਨੇ ਇਸ ਮਗਰੋਂ ਵਿਸ਼ਵ ਚੈਂਪੀਅਨ ਬੈਲਜੀਅਮ ਨੂੰ 2-1 ਨਾਲ ਹਰਾਇਆ, ਪਰ ਦੂਜੇ ਮੁਕਾਬਲੇ ਵਿੱਚ ਉਸ ਨੂੰ 2-3 ਨਾਲ ਹਾਰ ਝੱਲਣੀ ਪਈ।


