ਕਮਲਨਾਥ ਮੁੱਖ ਮੰਤਰੀ ਦੇ ਰੂਪ ਵਿੱਚ 17 ਦਸੰਬਰ ਨੂੰ ਚੁੱਕਣਗੇ ਸਹੁੰ

ਭੋਪਾਲ – ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ 17 ਦਸੰਬਰ ਨੂੰ ਦੁਪਹਿਰ 1.30 ਵਜੇ ਭੋਪਾਲ ਦੇ ਲਾਲ ਪਰੇਡ ਗਰਾਊਂਡ ਵਿੱਚ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣਗੇ| ਇਸ ਤੋਂ ਪਹਿਲਾਂ ਅੱਜ ਸਵੇਰ ਰਾਜ ਭਵਨ ਵਿੱਚ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲ ਕੇ ਉਨ੍ਹਾਂ ਨੇ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ| 11 ਦਸੰਬਰ ਨੂੰ ਆਏ ਚੋਣ ਨਤੀਜਿਆਂ ਵਿੱਚ ਮੱਧ ਪ੍ਰਦੇਸ਼ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ 114 ਸੀਟਾਂ ਮਿਲੀਆਂ ਹਨ| ਉਹ ਬਸਪਾ ਦੇ 2, ਸਪਾ ਦੇ ਇਕ ਅਤੇ ਹੋਰ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਬਣਾ ਰਹੀ ਹੈ| ਉਸ ਨੂੰ ਫਿਲਹਾਲ ਕੁੱਲ 121 ਵਿਧਾਇਕਾਂ ਦਾ ਸਮਰਥਨ ਹਾਸਿਲ ਹੈ|

VIA PUNJAB