- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਮਲਾ ਹੈਰਿਸ ਆਪਣੀ ਸੈਨੇਟ ਦੀ ਸੀਟ ਤੋਂ ਦੇਣਗੇ ਅਸਤੀਫਾ
ਕੈਲੀਫੋਰਨੀਆ – ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਅਤੇ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਤੋਂ ਦੋ ਦਿਨ ਪਹਿਲਾਂ ਆਪਣੀ ਸੈਨੇਟ ਦੀ ਸੀਟ ਤੋਂ ਅਸਤੀਫਾ ਦੇ ਦੇਵੇਗੀ। ਕੈਲੀਫੋਰਨੀਆ ਦੇ ਡੈਮੋਕਰੇਟ ਸਹਿਯੋਗੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੈਵਿਨ ਨਿਊਸਮ ਉਸ ਦੇ ਫੈਸਲੇ ਤੋਂ ਜਾਣੂੰ ਸਨ ਜਿਸ ਲਈ ਇਸ ਕਾਰਜਕਾਲ ਦੇ ਅਖੀਰਲੇ ਦੋ ਸਾਲਾਂ ਦੀ ਸੇਵਾ ਨਿਭਾਉਣ ਲਈ ਡੈਮੋਕਰੇਟ ਅਲੈਕਸ ਪਡਿੱਲਾ ਨੂੰ ਇਸ ਅਹੁਦੇ ਲਈ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ ਅਤੇ ਪਡਿੱਲਾ ਕਮਲਾ ਹੈਰਿਸ ਦੇ ਬਾਅਦ ਕੈਲੀਫੋਰਨੀਆ ਤੋਂ ਪਹਿਲੇ ਲਾਤੀਨੋ ਸੈਨੇਟਰ ਹੋਣਗੇ।ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਗੈਰ ਗੋਰੀ ਔਰਤ ਹੋਵੇਗੀ। ਹੈਰਿਸ ਨੂੰ ਸਾਲ 2017 ਵਿਚ ਸੈਨੇਟ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਭਵਿੱਖ ਦੇ ਰਾਸ਼ਟਰਪਤੀ ਉਮੀਦਵਾਰ ਵਜੋਂ ਵੇਖਿਆ ਗਿਆ ਸੀ। ਉਸਨੇ ਜਨਵਰੀ 2019 ਵਿੱਚ ਆਪਣੀ ਵ੍ਹਾਈਟ ਹਾਊਸ ਦੇ ਸਫਰ ਦਾ ਐਲਾਨ ਕੀਤਾ ਸੀ ਅਤੇ ਉਸ ਦੇ ਬਾਅਦ ਬਾਈਡੇਨ, ਜੋ ਕਿ ਇੱਕ ਸਾਬਕਾ ਸੈਨੇਟਰ ਹੈ, ਨੇ ਹੈਰਿਸ ਨੂੰ ਅਗਸਤ ਵਿੱਚ ਰਾਸ਼ਟਰੀ ਟਿਕਟ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ।


