- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਉਣ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਇਸੇ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦਾ ਵੀ ਨਾਮ ਬੋਲਦਾ ਹੈ, ਜਦਕਿ ਕਾਂਗਰਸ ਉਸ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਸ ਨੂੰ ਅਹੁਦੇ ਦੇ ਕੇ ਨਿਵਾਜਦੀ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਾਮੇਸ਼ਾਂ 1984 ਦੇ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰਦੀ ਰਹੀ ਹੈ ਪਰ ਸਰਕਾਰ ਵਿਚ ਤਬਦੀਲੀ ਤੋਂ ਬਾਅਦ ਪੀੜਤਾ ਨੂੰ ਨਿਆ ਮਿਲਣਾ ਸ਼ੁਰੂ ਹੋਇਆ ਹੈ ਤੇ ਸਜਣ ਕੁਮਾਰ ਸਮੇਤ ਕਈ ਹੋਰ ਦੋਸ਼ੀ ਜੇਲ੍ਹਾ ਵਿਚ ਡੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖ ਕਾਂਗਰਸ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰਨਗੇ।


