- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਇਸੇ ਸਿੱਖ ਵਿਰੋਧੀ ਮਨਸ਼ਾ ਨਾਲ ਹੀ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦਾ ਨਾਮ ਵੀ ਬੋਲਦਾ ਹੈ, ਜਦਕਿ ਕਾਂਗਰਸ ਉਸ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਸ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਨਿਵਾਜ ਰਹੀ ਹੈ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਹ ਮੰਗ ਕਰਦੀ ਹੈ ਕਿ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਤੁਰੰਤ ਬਦਲਿਆ ਜਾਵੇ। ਜੇਕਰ ਇਹ ਇਹ ਫੈਸਲਾ ਨਾ ਬਦਲਿਆ ਗਿਆ ਤਾਂ ਕਾਂਗਰਸ ਪਾਰਟੀ ਸਿੱਖ ਕੌਮ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।


