- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਸ. ਨਵਜੋਤ ਸਿੰਘ ਸਿਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ
ਜਲੰਧਰ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਚਿਠੀ ਲਿਖੀ ਹੈ। ਸ. ਸਿਧੂ ਨੇ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਨਾਲ ਫ਼ਵਾਦ ਚੌਧਰੀ ਦੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਬਾਰੇ ਇੰਟਰਵਿਊ ਤੋਂ ਬਾਅਦ ਸ੍ਰੀਮਤੀ ਸੁਸ਼ਮਾ ਨੂੰ ਦੋ ਸਫ਼ਿਆਂ ਦਾ ਪਤਰ ਲਿਖਿਆ ਹੈ। ਸ. ਸਿਧੂ ਨੇ ਸ੍ਰੀਮਤੀ ਸਵਰਾਜ ਨੂੰ ਭਾਰਤ ਵਲੋਂ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਆਪਣੀ ਚਿਠੀ ਵਿਚ ਸ. ਨਵਜੋਤ ਸਿੰਘ ਸਿਧੂ ਨੇ ਕਿਹਾ ਹੈ ਕਿ ਪਾਕਿਸਤਾਨ ਦਸਤਕ ਦੇ ਰਿਹਾ ਹੈ ਅਤੇ ਹੁਣ ਭਾਰਤ ਸਰਕਾਰ ਦਰਵਾਜ਼ੇ ਖੋਲ੍ਹ ਕੇ ਸਿਖਾਂ ਦਾ 70 ਸਾਲ ਪੁਰਾਣਾ ਸੁਫ਼ਨਾ ਪੂਰਾ ਕਰੇ।ਸਿਧੂ ਨੇ ਲਿਖਿਆ ਕਿ ਉਹ ਗੁਜ਼ਾਰਿਸ਼ ਕਰਦੇ ਹਨ ਕਿ ਭਾਰਤ ਸਰਕਾਰ ਵੀ ਇਸ ਸੰਬੰਧੀ ਪਾਕਿਸਤਾਨ ਸਰਕਾਰ ਨਾਲ ਗਲਬਾਤ ਕਰੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੁਲ੍ਹਵਾ ਕੇ ਸਿਖਾਂ ਨੂੰ ਵਡਾ ਤੋਹਫਾ ਦਿਤਾ ਜਾਵੇ। ਇਹ ਰਸਤਾ ਖੁਲ੍ਹਵਾਉਣ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚ ਪਿਆਰ ਅਤੇ ਸਦਭਾਵਨਾ ਵੀ ਵਧੇਗੀ।


