- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਖੋਲ੍ਹਣਾ ਖੇਤਰੀ ਸ਼ਾਂਤੀ ਬਣਾਈ ਰੱਖਣ ਵਿਚ ਪਾਕਿਸਤਾਨ ਦੀ ਪ੍ਰਤੀਬੱਧਤਾ ਦਾ ਸਬੂਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਇਹ ਲਾਂਘਾ ਭਾਰਤ ਦੇ ਪੰਜਾਬ ਵਿਚ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਨਾਰੋਵਾਲ ਜ਼ਿਲੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਜੋੜਦਾ ਹੈ। ਇਹ ਗੁਰਦੁਆਰਾ ਸਾਹਿਬ ਰਾਵੀ ਨਦੀ ਦੇ ਪਾਰ ਸਥਿਤ ਹੈ ਅਤੇ ਡੇਰਾ ਬਾਬਾ ਨਾਨਕ ਤੋਂ ਲਗਭਗ 4 ਕਿਲੋਮੀਟਰ ਦੂਰ ਹੈ।ਲਾਂਘੇ ਨੂੰ ਖੋਲ੍ਹਣ ਮੌਕੇ ਆਪਣੇ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨੇ ਕਿਹਾ, ”ਸਾਡਾ ਮੰਨਣਾ ਹੈ ਕਿ ਖੇਤਰ ਦੀ ਖੁਸ਼ਹਾਲੀ ਦਾ ਰਸਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਸੁਨਹਿਰੀ ਭਵਿੱਖ ਸ਼ਾਂਤੀ ਵਿਚ ਨਹਿਤ ਹੈ।” ਸਰਕਾਰੀ ਰੇਡੀਓ ਪਾਕਿਸਤਾਨ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, ”ਅੱਜ ਅਸੀਂ ਕੇਵਲ ਸਰਹੱਦ ਨਹੀਂ ਖੋਲ੍ਹ ਰਹੇ ਸਗੋਂ ਸਿੱਖ ਭਾਈਚਾਰੇ ਲਈ ਆਪਣੇ ਦਿਲਾਂ ਨੂੰ ਵੀ ਖੋਲ੍ਹ ਰਹੇ ਹਾਂ।’ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਦਿਖਾਈ ਗਈ ਸਦਭਾਵਨਾ ਦੀ ਮੂਲ ਭਾਵਨਾ ਬਾਬਾ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਕ ਭਾਵਨਾਵਾਂ ਲਈ ਉਨ੍ਹਾਂ ਦੇ ਡੂੰਘੇ ਸਨਮਾਨ ਨੂੰ ਦਰਸਾਉਂਦੀ ਹੈ। ਖਬਰ ਅਨੁਸਾਰ ਖਾਨ ਨੇ ਇਸ ਇਤਿਹਾਸਕ ਦਿਨ ‘ਤੇ ਸਰਹੱਦ ਦੇ ਦੋਵੇਂ ਪਾਸੇ ਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਮੰਨਣਾ ਹੈ ਕਿ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਰਹਿਣ ਨਾਲ ਇਸ ਉਪ ਮਹਾਦੀਪ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁਸਲਮਾਨ ਧਾਰਮਕ ਅਸਥਾਨਾਂ ਅਤੇ ਪ੍ਰਾਰਥਨਾ ਵਾਲੀਆਂ ਥਾਵਾਂ ਦੀ ਪਵਿੱਤਰਤਾ ਅਤੇ ਵੱਕਾਰ ਦਾ ਸਨਮਾਨ ਕਰਦੇ ਹਨ।


