- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਕਰਤਾਰਪੁਰ ਲਾਂਘੇ ’ਤੇ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨੂੰ ਜਲਦ ਪੱਤਰ ਭੇਜਣ ਦਾ ਭਰੋਸਾ ਦਿੱਤਾ ਸੀ’
ਲੋਕਲ ਬਾਡੀ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਦਾਅਵਾ
ਚੰਡੀਗੜ੍ – ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨੂੰ ਲੈ ਕੇ ਸਿਆਸਤ ਸਿਖਰਾਂ ’ਤੇ ਪਹੁੰਚ ਗਈ ਹੈ।ਲਾਂਘਾ ਖੋਲ੍ਹਣ ਦਾ ਸਿਹਰਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਨੂੰ ਜਾਂਦਾ ਵੇਖ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ। ਬੀਬਾ ਬਾਦਲ ਨੇ ਦਾਅਵਾ ਕੀਤਾ ਹੈ ਕਿ ਨਵਜੋਤ ਸਿਧੂ ਬਿਨ੍ਹਾਂ ਬੁਲਾਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣ ਪਹੁੰਚ ਗਏ। ਇਸ ਮੌਕੇ ਸੁਸ਼ਮਾ ਨੇ ਸਿਧੂ ਨੂੰ ਝਾੜ ਵੀ ਪਾਈ ਹੈ। ਬਾਦਲ ਦੇ ਦਾਅਵਿਆਂ ਨੂੰ ਰਦ ਕਰਦਿਆਂ ਸ. ਨਵਜੋਤ ਸਿੰਘ ਸਿਧੂ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਜ਼ਰੂਰਤ ਸਬੰਧੀ ਗਲਬਾਤ ਕੀਤੀ ਹੈ।ਉਨ੍ਹਾਂ ਕਿਹਾ ਕਿ ਦੋਵਾਂ ਵਿਚਾਲੇ ਵਿਸਥਾਰ ਨਾਲ ਗਲਬਾਤ ਹੋਈ।ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਲਾਕਾਤ ਦੌਰਾਨ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਭਰੋਸਾ ਦਿੱਤਾ ਸੀ ਕਿ ਕਰਤਾਰਪੁਰ ਲਾਂਘੇ ਬਾਰੇ ਪ੍ਰਸਤਾਵ ਦਾ ਡਰਾਫਟ ਤਿਆਰ ਹੋ ਚੁੱਕਾ ਹੈ ਅਤੇ ਇਸ ਸਬੰਧ ਵਿੱਚ ਛੇਤੀ ਹੀ ਪਾਕਿਸਤਾਨ ਨੂੰ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਭਾਰਤੀ ਸਰਕਾਰ ਤੋਂ ਸਕਾਰਾਤਮਕ ਉਮੀਦ ਜਤਾਈ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਤੇ ਆਕਾਲੀ ਦਲ ਬੀਬਾ ਬਾਦਲ ਨੇ ਸਿਧੂ ‘ਤੇ ਵਾਰ ਕਰਦਿਆਂ ਕਿਹਾ ਕਿ ਸਚਾਈ ਇਹ ਹੈ ਕਿ ਪਾਕਿਸਤਾਨੀ ਸਰਕਾਰ ਨੇ ਹੁਣ ਤਕ ਇਸ ਬਾਰੇ ਕੋਈ ਬਿਆਨ ਨਹੀਂ ਦਿਤਾ। ਉਨ੍ਹਾਂ ਹੈਰਾਨੀ ਜਤਾਈ ਕਿ ਸਿਧੂ ਨੇ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਨੇ ਲਾਂਘੇ ਲਈ ਹਰੀ ਝੰਡੀ ਦੇ ਦਿਤੀ ਹੈ ਪਰ ਸੁਸ਼ਮਾ ਸਵਰਾਜ ਨੇ ਜੋ ਚਿਠੀ ਹਰਸਿਮਰਤ ਨੂੰ ਲਿਖੀ ਹੈ, ਉਸ ਮੁਤਾਬਕ ਇਹੋ ਜਿਹਾ ਕੁਝ ਵੀ ਨਹੀਂ। ਪਾਕਿਸਤਾਨ ਸਰਕਾਰ ਨੇ ਅਜਿਹੀ ਕੋਈ ਗਲਬਾਤ ਨਹੀਂ ਕੀਤੀ।


