- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਚਾੜ੍ਹੇ ਭਾਰਤ: ਇਮਰਾਨ ਖ਼ਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਪਹਿਲਕਦਮੀ ਨੂੰ ਭਾਰਤ ਸਿਆਸੀ ਰੰਗਤ ਚਾੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਕਿ ਬਹੁਤ ਹੀ ਅਫ਼ਸੋਸਨਾਕ ਹੈ। ਇਸ ਦੌਰਾਨ ਪਾਕਿ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਇਸਲਾਮਾਬਾਦ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਾਵਜੂਦ ਦੋਵਾਂ ਮੁਲਕਾਂ ਦਰਮਿਆਨ ਕਸ਼ਮੀਰ ‘ਪ੍ਰਮੁੱਖ ਮੁੱਦਾ’ ਰਹੇਗਾ। ਪਾਕਿਸਤਾਨ ਸਰਕਾਰ ਨੇ ਪਿਛਲੇ ਮਹੀਨੇ ਭਾਰਤੀ ਸਿੱਖਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਵੀਜ਼ਾ ਮੁਕਤ ਲਾਂਘਾ ਦੇਣ ਲਈ ਨੀਂਹ ਪੱਥਰ ਰੱਖਿਆ ਸੀ। ਸਿੱਖਾਂ ਲਈ ਕਰਤਾਰਪੁਰ ਸਾਹਿਬ ਬਹੁਤ ਹੀ ਮੁਕੱਦਸ ਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ ਤੇ ਖੇਤੀ ਕੀਤੀ ਸੀ। ਡਾਅਨ ਅਖ਼ਬਾਰ ਨੇ ਲਿਖਿਆ ਹੈ ਕਿ ਸ੍ਰੀ ਖ਼ਾਨ ਨੇ ਕੈਬਨਿਟ ਦੀ ਮੀਟਿੰਗ ਵਿਚ ਆਖਿਆ ‘‘ਭਾਰਤੀ ਮੀਡੀਆ ਇਸ ਮੁੱਦੇ ਨੂੰ ਸਿਆਸੀ ਰੰਗਤ ਦੇ ਰਿਹਾ ਹੈ ਜਿਵੇਂ ਕਿ ਅਸੀਂ ਕਿਸੇ ਕਿਸਮ ਦਾ ਸਿਆਸੀ ਫਾਇਦਾ ਲੈਣ ਲਈ ਇਹ ਸਭ ਕੁਝ ਕੀਤਾ ਹੋਵੇ। ਇਹ ਸਹੀ ਨਹੀਂ ਹੈ। ਅਸੀਂ ਇਹ ਤਾਂ ਕੀਤਾ ਕਿਉਂਕਿ ਇਹ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੈਨੀਫੈਸਟੋ ਦਾ ਹਿੱਸਾ ਸੀ।’’ ਜਨਾਬ ਖ਼ਾਨ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਲਾਂਘਾ ਖੋਲ੍ਹਣ ਦੀ ਕਾਰਵਾਈ ਦਾ ਭਰਵਾਂ ਸਵਾਗਤ ਕੀਤਾ ਹੈ।


