- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ
ਪਾਕਿ ਵੱਲੋਂ ਯਾਤਰੂ ਫ਼ੀਸ ਲੈਣ ‘ਤੇ ਬਣ ਸਕਦੀ ਸਹਿਮਤੀ
ਨਵੀਂ ਦਿੱਲੀ – ਭਾਰਤ 23 ਅਕਤੂਬਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਬਾਰੇ ਸਮਝੌਤੇ ‘ਤੇ ਦਸਤਖ਼ਤ ਕਰੇਗਾ। ਇਹ ਸਮਝੌਤਾ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਬਿਨਾ ਵੀਜ਼ਾ ਦਰਸ਼ਨਾਂ ਦੀ ਮੰਗ ਬਾਰੇ ਵੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਜਾਰੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ 20 ਡਾਲਰ ਦੀ ਫੀਸ ਹਟਾਉਣ ਬਾਰੇ ਵੀ ਮੁੜ ਵਿਚਾਰ ਕਰਨ ਨੂੰ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਕਿਸਤਾਨ ਤੋਂ 20 ਡਾਲਰ ਦੀ ਫੀਸ ਹਟਾਏ ਜਾਣ ਦੀ ਮੰਗ ਕਰ ਚੁੱਕੇ ਹਨ। 12 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੇ ਕਰਤਾਪੁਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘੇ ਦੀ ਉਸਾਰੀ ਜ਼ੋਰਾਂ ‘ਤੇ ਹੈ। ਭਾਰਤ ਸਰਕਾਰ ਵੱਲੋਂ ਲਾਂਘੇ ਦਾ ਉਦਘਾਟਨ 8 ਨਵਬੰਰ ਨੂੰ ਹੋਣਾ ਹੈ ਅਤੇ ਪਾਕਿਸਤਾਨ ਵਾਲੇ ਪਾਸਿਓਂ ਲਾਂਘਾ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ 23 ਅਕਤੂਬਰ ਨੂੰ ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਦੇ ਨਾਲ ਸਮਝੌਤੇ ‘ਤੇ ਦਸਤਖ਼ਤ ਲਈ ਤਿਆਰ ਹੈ, ਪਰ ਇਸ ਦੇ ਨਾਲ ਹੀ ਕਿਹਾ ਕਿ ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਗੁਆਂਢੀ ਦੇਸ਼ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਹਰ ਸ਼ਰਧਾਲੂ ਤੋਂ 20 ਡਾਲਰ (ਲਗਪਗ 1420 ਰੁਪਏ) ਦਾ ਟੈਕਸ ਵਸੂਲਣ ‘ਤੇ ਅੜਿਆ ਹੋਇਆ ਹੈ। ਵਿਦੇਸ਼ ਮੰਤਰੀ ਨੇ ਇੱਕ ਬਿਆਨ ‘ਚ ਕਿਹਾ ਕਿ ਪਾਕਿਸਤਾਨ ਨੇ ਸਮਝੌਤੇ ‘ਤੇ ਦਸਤਖ਼ਤ ਕਰਨ ‘ਤੇ ਸਹਿਮਤੀ ਪ੍ਰਗਟਾਈ ਹੈ ਅਤੇ ਅਸੀਂ ਪਾਕਿਸਤਾਨ ਸਰਕਾਰ ਨਾਲ ਸਮਝੌਤੇ ‘ਤੇ ਦਸਤਖ਼ਤ ਕਰਨ ਲਈ ਤਿਆਰ ਹਾਂ, ਨਾਲ ਹੀ ਅਸੀਂ ਭਾਰਤੀ ਸ਼ਰਧਾਲੂਆਂ ਦੇ ਦਾਖ਼ਲੇ ‘ਤੇ ਪਾਕਿਸਤਾਨ ਵੱਲੋਂ ਲਗਾਏ ਗਏ ਟੈਕਸ ਨੂੰ ਹਟਾਉਣ ਲਈ ਗੁਆਂਢੀ ਦੇਸ਼ ਨੂੰ ਮੁੜ ਵਿਚਾਰ ਦੀ ਅਪੀਲ ਕਰ ਰਹੇ ਹਾਂ। ਬਿਆਨ ‘ਚ ਕਿਹਾ ਗਿਆ ਹੈ ਕਿ ਭਾਰਤ ਸਮਝੌਤੇ ‘ਤੇ ਸੋਧ ਲਈ ਹਰ ਸਮੇਂ ਤਿਆਰ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਪਾਕਿਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦਾ ਦੇਸ਼ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇਗਾ। ਇਹ ਪ੍ਰਸਤਾਵਿਤ ਲਾਂਘਾ ਕਰਤਾਰਪੁਰ ਦੇ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਧਰਮ ਸਥਾਨ ਨਾਲ ਜੋੜੇਗਾ ਜਿਸ ਨਾਲ ਭਾਰਤੀ ਸ਼ਰਧਾਲੂ ਵੀਜ਼ਾ ਮੁਕਤ ਆਵਾਜਾਈ ਕਰ ਸਕਣਗੇ। ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਬੱਸ ਇੱਕ ਪਰਮਿਟ ਲੈਣਾ ਪਵੇਗਾ।


