- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੱਗੇਗੀ ਟਿਕਟ
ਪਾਕਿਸਤਾਨ – ਸਿੱਖਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਬੂਰ ਪੈ ਗਿਆ ਹੈ। ਇਸੇ ਤਹਿਤ ਪਾਕਿਸਤਾਨ ਵਲੋਂ ਇਕ ਹੋਰ ਕਦਮ ਚੁੱਕਿਆ ਜਾ ਰਿਹਾ ਹੈ। ਪਾਕਿਸਤਾਨੀ ਏਜੰਸੀ ਐੱਫ. ਆਈ. ਨੇ. ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਆਉਣ-ਜਾਣ ਲਈ ਪਲਾਨ ਤਿਆਰ ਕਰ ਲਿਆ ਹੈ। ਇਸ ਦੇ ਮੁਤਾਬਕ ਭਾਰਤ ਤੋਂ ਰੋਜ਼ਾਨਾ 500 ਸ਼ਰਧਾਲੂ ਕਰਤਾਰਪੁਰ ਸਾਹਿਬ ਜਾ ਸਕਣਗੇ। ਇਹ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਨੂੰ ਟਿਕਟ ਲੈਣੀ ਪਵੇਗੀ ਅਤੇ ਹਰ ਸ਼ਰਧਾਲੂ ਨੂੰ 500 ਰੁਪਏ ਦੇਣੇ ਪੈਣਗੇ ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਇਹ ਫੀਸ ਪਾਕਿਸਤਾਨੀ ਕਰੰਸੀ ‘ਚ ਦਿੱਤੀ ਜਾਵੇਗੀ ਜਾਂ ਫਿਰ ਭਾਰਤੀ ‘ਚ। ਪਾਕਿਸਤਾਨ ਸਾਫ ਕਰ ਚੁੱਕਾ ਹੈ ਕਿ ਸ਼ਰਧਾਲੂ ਬਿਨਾਂ ਪਾਸਪੋਰਟ ਅਤੇ ਵੀਜ਼ਾ ਦੇ ਦਰਸ਼ਨ ਕਰ ਸਕਣਗੇ। ਉੱਥੇ ਹੀ ਦੂਜੇ ਪਾਸੇ ਕਾਰੀਡੋਰ ਖੋਲ੍ਹਣ ਲਈ 32 ਸਾਲਾਂ ਤੋਂ ਅਰਦਾਸ ਕਰਨ ਵਾਲੇ ਬੀ. ਐੱਸ. ਗੋਰਾਇਆਂ ਦਾ ਕਹਿਣਾ ਹੈ ਕਿ 500 ਰੁਪਏ ਫੀਸ ਬਹੁਤ ਜ਼ਿਆਦਾ ਹੈ ਅਤੇ ਇਸ ਨੂੰ 15 ਤੋਂ 20 ਰੁਪਏ ਕੀਤਾ ਜਾਣਾ ਚਾਹੀਦਾ ਹੈ।


