- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਨਵੀਂ ਦਿੱਲੀ – ਕਰਨਾਟਕ ‘ਚ ਚੱਲ ਰਿਹਾ ਸਿਆਸੀ ਸੰਕਟ ਬੁੱਧਵਾਰ ਨੂੰ ਉਸ ਸਮੇਂ ਸੁਪਰੀਮ ਕੋਰਟ ਪਹੁੰਚ ਗਿਆ, ਜਦੋਂ ਕਾਂਗਰਸ ਅਤੇ ਜਨਤਾ ਦਲ (ਐੱਸ) ਦੇ 10 ਬਾਗੀ ਵਿਧਾਇਕਾਂ ਨੇ ਸੁਪਰੀਮ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ। ਇਨ੍ਹਾਂ ਵਿਧਾਇਕਾਂ ਨੇ ਪਟੀਸ਼ਨ ਵਿੱਚ ਵਿਧਾਨ ਸਭਾ ਸਪੀਕਰ ‘ਤੇ ਜਾਣ ਬੁੱਝ ਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਨਹੀਂ ਕਰਨ ਦਾ ਦੋਸ਼ ਲਗਾਇਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਅਤੇ ਜੱਜ ਅਨਿਰੁਧ ਬੋਸ ਦੀ ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਇਨ੍ਹਾਂ ਵਿਧਾਇਕਾਂ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਅਤੇ ਇਸ ਨੂੰ ਜਲਦ ਸੂਚੀਬੱਧ ਕਰਨ ਦੀ ਅਪੀਲ ਕੀਤੀ। ਬੈਂਚ ਨੇ ਮੁਕੁਲ ਰੋਹਤਗੀ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਦੇਖੇਗੀ ਕਿ ਕੀ ਜਲਦ ਸੁਣਵਾਈ ਲਈ ਇਹ ਪਟੀਸ਼ਨ ਕੱਲ ਯਾਨੀ ਵੀਰਵਾਰ ਨੂੰ ਸੂਚੀਬੱਧ ਕੀਤੀ ਜਾ ਸਕਦੀ ਹੈ।


