- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਦੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਕੇਸ ’ਚ ਰਾਹਤ
ਬੰਗਲੌਰ – ਵਿਸ਼ੇਸ਼ ਅਦਾਲਤ ਨੇ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੂੰ ਭ੍ਰਿਸ਼ਟਾਚਾਰ ਦੇ ਕੇਸ ’ਚੋਂ ਰਾਹਤ ਦੇ ਦਿੱਤੀ ਹੈ। ਉਨ੍ਹਾਂ ’ਤੇ ਦੋਸ਼ ਲੱਗੇ ਸਨ ਕਿ ਰਿਸ਼ਵਤ ਲੈ ਕੇ ਸ਼ਹਿਰ ਦੇ ਬਾਹਰਵਾਰ ਸਰਕਾਰੀ ਜ਼ਮੀਨ ਨੂੰ ਉਨ੍ਹਾਂ ਛੁਡਵਾਇਆ ਸੀ। ਮੁੱਖ ਮੰਤਰੀ ਦੇ ਵਕੀਲ ਐਚ ਪਾਸ਼ਾ ਨੇ ਦੱਸਿਆ ਕਿ ਵਿਸ਼ੇਸ਼ ਲੋਕ ਆਯੁਕਤ ਅਦਾਲਤ ਦੇ ਜੱਜ ਨੇ ਸ੍ਰੀ ਕੁਮਾਰਸਵਾਮੀ ਦਾ ਨਾਮ ਇਸ ਮਾਮਲੇ ’ਚੋਂ ਹਟਾਉਣ ਦੀ ਇਜਾਜ਼ਤ ਦੇ ਦਿੱਤੀ। ਸਬੂਤਾਂ ਦੀ ਘਾਟ ਕਾਰਨ ਚਾਰ ਮੁਲਜ਼ਮਾਂ ’ਚੋਂ ਸੇਵਾਮੁਕਤ ਆਈਏਐਸ ਅਫ਼ਸਰ ਕੇ ਜੋਤਿਰਾਮਲਿੰਗਮ ਅਤੇ ਦੋ ਅਧਿਕਾਰੀਆਂ ਸ੍ਰੀਰਾਮ ਤੇ ਰਵੀਪ੍ਰਕਾਸ਼ ਨੂੰ ਵੀ ਬਰੀ ਕਰ ਦਿੱਤਾ ਗਿਆ। ਇਹ ਮਾਮਲਾ 2006-07 ਦਾ ਹੈ ਅਤੇ ਉਸ ਸਮੇਂ ਜਨਤਾ ਦਲ-ਐਸ-ਭਾਜਪਾ ਗਠਜੋੜ ਦੀ ਸਰਕਾਰ ਸੀ ਤੇ ਕੁਮਾਰਸਵਾਮੀ ਮੁੱਖ ਮੰਤਰੀ ਸਨ। ਸਾਬਕਾ ਮੰਤਰੀ ਸੀ ਚੇਨਿੰਗੱਪਾ ਨੂੰ ਛੱਡ ਕੇ ਬਾਕੀ ਤਿੰਨ ਸਹਿ ਮੁਲਜ਼ਮਾਂ ਅਤੇ ਕੁਮਾਰਸਵਾਮੀ ਨੇ ਕੇਸ ’ਚੋਂ ਨਾਮ ਹਟਾਉਣ ਲਈ ਅਰਜ਼ੀ ਦਿੱਤੀ ਸੀ।


