- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਨਿਯੁਕਤ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਉਹ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸਿੱਖ ਰਾਜਨੀਤੀ ਵਿੱਚ 1995 ‘ਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਚੁਣਿਆ ਗਿਆ ਸੀ।


