- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰੋਨਾਵਾਇਰਸ ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ
ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕੇ ਨੂੰ ਛੱਡ ਕੇ ਬਾਕੀ ਸਾਰੇ ਯੂਰਪ ਤੋਂ ਅਮਰੀਕਾ ਤੱਕ ਦੇ ਹਰ ਤਰ੍ਹਾਂ ਦੀ ਯਾਤਰਾ ਨੂੰ ਅਗਲੇ 30 ਦਿਨਾਂ ਲਈ ਮੁਲਤਵੀ ਕੀਤਾ ਹੈ। ਇਹ ਕਦਮ ਕਰੋਨਾਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਕਾਰਨ ਅਮਰੀਕਾ ਵਿੱਚ 37 ਮੌਤਾਂ ਹੋ ਗਈਆਂ ਹਨ ਅਤੇ 1,300 ਪੀੜਤ ਹਨ। ਵ੍ਹਾਈਟ ਹਾਊਸ ਤੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਦੇਸ਼ ਵਿੱਚ ਟਰੰਪ ਨੇ ਕਿਹਾ ਕਿ ਇਹ ਨਵਾਂ ਨਿਯਮ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂ ਹੋਵੇਗਾ ਅਤੇ ਅਮਰੀਕਾ ਪਰਤੇ ਰਹੇ ਅਮਰੀਕੀਆਂ ਨੂੰ ਇਸ ਨਿਯਮ ਤੋਂ ਛੋਟ ਹੋਵੇਗੀ ਪਰ ਉਨ੍ਹਾਂ ਨੂੰ ਬਹੁਤ ਸਾਰੀਆਂ ਸਕਰੀਨਿੰਗਾਂ ’ਚੋਂ ਲੰਘਣਾ ਪਵੇਗਾ। ਉਨ੍ਹਾਂ ਕਿਹਾ ਕਿ ਯੂਰੋਪੀਅਨ ਯੂਨੀਅਨ ‘ਉਸ ਤਰ੍ਹਾਂ ਦੀ ਇਹਤਿਆਤ ਵਰਤਣ ਵਿੱਚ ਨਾਕਾਮ’ ਰਹੀ ਹੈ, ਜਿਸ ਤਰ੍ਹਾਂ ਦੀ ਉਨ੍ਹਾਂ ਦੇ ਪ੍ਰਸ਼ਾਸਨ ਵਲੋਂ ਕਰੋਨਾਵਾਇਰਸ ’ਤੇ ਕਾਬੂ ਪਾਉਣ ਲਈ ਵਰਤੀ ਗਈ ਹੈ।’’ ਦੱਸਣਯੋਗ ਹੈ ਕਿ ਚੀਨ ਦੇ ਸ਼ਹਿਰ ਵੂਹਾਨ ਤੋਂ ਪਿਛਲੇ ਸਾਲ ਦਸੰਬਰ ਵਿੱਚ ਸ਼ੁਰੂ ਹੋਏ ਇਸ ਵਾਇਰਸ ਨੇ ਹੁਣ ਤੱਕ 107 ਮੁਲਕਾਂ ਵਿੱਚ 4,200 ਜਾਨਾਂ ਲੈ ਲਈਆਂ ਹਨ ਅਤੇ 1,17,330 ਤੋਂ ਵੱਧ ਲੋਕ ਪੀੜਤ ਹਨ।


