- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਐਨਕਾਊਂਟਰ ਵਿੱਚ ਲਸ਼ਕਰ ਦੇ 2 ਅੱਤਵਾਦੀ ਢੇਰ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿੱਚ ਬੁੱਧਵਾਰ ਤੋਂ ਜਾਰੀ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਦੱਸੇ ਜਾ ਰਹੇ ਹਨ| ਇਲਾਕੇ ਵਿੱਚ ਵੱਡੇ ਪੈਮਾਨੇ ਤੇ ਸਰਚ ਮੁਹਿੰਮ ਜਾਰੀ ਹੈ| ਬੁੱਧਵਾਰ ਸ਼ਾਮ ਤੋਂ ਬਾਰਾਮੂਲਾ ਦੇ ਸੋਪੋਰ ਦੇ ਬ੍ਰਾਥ ਕਲਾਂ ਗੁੰਡ ਮੁਹੱਲੇ ਵਿੱਚ ਸੁਰੱਖਿਆ ਕਰਮਚਾਰੀਆਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ ਸੀ| ਇਸ ਤੋਂ ਬਾਅਦ ਅੱਜ ਤੜਕੇ ਗੋਲੀਬਾਰੀ ਰੁਕੀ ਤਾਂ ਸਰਚ ਮੁਹਿੰਮ ਚਲਾਈ ਗਈ| ਬੁੱਧਵਾਰ ਨੂੰ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਨੇ ਸੋਪੋਰ ਦੇ ਬ੍ਰਾਥ ਕਲਾਂ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਨਾਲ ਸੰਬੰਧਤ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ| ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ਤੇ ਗੋਲੀਆਂ ਚਲਾਈਆਂ ਸਨ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ| ਮੀਡੀਆ ਰਿਪੋਰਟ ਅਨੁਸਾਰ, ਮਾਰੇ ਗਏ ਅੱਤਵਾਦੀ ਲਸ਼ਕਰ ਨਾਲ ਜੁੜੇ ਸਨ| ਹਾਲਾਂਕਿ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ| ਸੁਰੱਖਿਆ ਕਰਮਚਾਰੀ ਇਲਾਕੇ ਵਿੱਚ ਸਰਚ ਮੁਹਿੰਮ ਚਲਾ ਰਹੀ ਹੈ|


