- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ‘ਚ ਆਈ.ਈ.ਡੀ. ਧਮਾਕੇ ਨਾਲ ਇੱਕ ਜਵਾਨ ਸ਼ਹੀਦ-7 ਜ਼ਖ਼ਮੀ
ਇੱਕ ਮੁਕਾਬਲੇ ‘ਚ ਹਿਜ਼ਬੁਲ ਦੇ 2 ਅੱਤਵਾਦੀ ਢੇਰ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਮੇਂਢਰ ਖੇਤਰ ਵਿੱਚ ਬੁੱਧਵਾਰ ਨੂੰ ਹੋਏ ਆਈ.ਈ.ਡੀ. ਧਮਾਕੇ ਵਿੱਚ ਇੱਕ ਸੁਰੱਖਿਆ ਕਰਮੀ ਸ਼ਹੀਦ ਹੋ ਗਿਆ। ਸੂਤਰਾਂ ਅਨੁਸਾਰ ਇਸ ਧਮਾਕੇ ਵਿੱਚ ਸੱਤ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਮਾਰੇ ਗਏ। ਪੁਲਿਸ ਸੂਤਰਾਂ ਨੇ ਕਿਹਾ ਕਿ ਮਾਰੇ ਗਏ ਦੋਵੇਂ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਸੰਗਠਨ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਗੋਪਾਲਪੋਰਾ ਪਿੰਡ ਵਿੱਚ ਘਿਰਾਓ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਲੁੱਕੇ ਹੋਏ ਅੱਤਵਾਦੀਆਂ ਨੂੰ ਚਾਰੇ ਪਾਸੇ ਘਿਰਾਓ ਕਰਕੇ ਸਖ਼ਤਾਈ ਕਰਨ ਉੱਤੇ ਉਨ੍ਹਾਂ ਸੁਰੱਖਿਆ ਬਲਾਂ ਉੱਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਜਿਸ ਵਿੱਚ 2 ਅੱਤਵਾਦੀਆਂ ਨੂੰ ਮਾਰ ਮੁਕਾਇਆ।


