- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ’ਚ ਮੁਕਾਬਲੇ ਦੌਰਾਨ ਡੀ. ਐਸ.ਪੀ. ਸ਼ਹੀਦ, ਅਤਵਾਦੀ ਢੇਰ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਕੁਲਗਾਮ ਦੇ ਤੂਰੀਗਾਮ ਵਿਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਮੁਕਾਬਲੇ ਦੌਰਾਨ ਸੁਰਖਿਆ ਬਲਾਂ ਨੇ ਇਕ ਅਤਵਾਦੀ ਨੂੰ ਮਾਰ ਮੁਕਾਇਆ।ਇਸੇ ਦੌਰਾਨ ਜੰਮੂ ਕਸ਼ਮੀਰ ਪੁਲਿਸ ਦੇ ਡੀਐਸਪੀ ਆਪਰੇਸ਼ਨਜ ਵੀ ਸ਼ਹੀਦ ਹੋ ਗਏ। ਇਲਾਕੇ ਵਿਚ ਦੋ ਤਿੰਨ ਅਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।ਸ਼ਹੀਦ ਡੀਐਸਪੀ ਦਾ ਨਾਂ ਅਮਨ ਠਾਕੁਰ ਹੈ।ਉਨ੍ਹਾਂ ਨੂੰ ਸਿਰ ਵਿਚ ਗੋਲ਼ੀ ਲਗੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਦੀ ਮੌਤ ਹੋ ਗਈ। ਮੁਕਾਬਲੇ ਵਿਚ ਇਕ ਮੇਜਰ ਸਮੇਤ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ।ਦਸ ਦੇਈਏ ਕਿ 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਅਤਵਾਦੀ ਹਮਲੇ ਪਿਛੋਂ ਫੌਜ ਅਤਵਾਦੀਆਂ ਖਿਲਾਫ ਵਡੇ ਪਧਰ ‘ਤੇ ਆਪਰੇਸ਼ਨ ਚਲਾ ਰਹੀ ਹੈ।18 ਫਰਵਰੀ ਨੂੰ ਫੌਜ ਨੇ ਮੁਕਾਬਲੇ ਦੌਰਾਨ ਤਿੰਨ ਅਤਵਾਦੀਆਂ ਦਾ ਖ਼ਾਤਮਾ ਕੀਤਾ ਸੀ ਜਿਨ੍ਹਾਂ ਵਿਚ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਵੀ ਸ਼ਾਮਲ ਸਨ। ਉਨ੍ਹਾਂ ਦੀ ਪਛਾਣ ਕਾਮਰਾਨ ਤੇ ਅਬਦੁਲ ਰਸ਼ੀਦ ਉਰਫ ਗਾਜੀ ਵਜੋਂ ਹੋਈ ਸੀ।


