- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ‘ਚ ਹਾਲੇ ਨਹੀਂ ਹੋਣਗੀਆਂ ਵਿਧਾਨ ਸਭਾ ਚੋਣਾਂ
ਨਵੀਂ ਦਿੱਲੀ – ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਲੋਕ ਸਭਾ ਚੋਦਾਂ ਦੇ ਨਾਲ ਜੰਮੂ–ਕਸ਼ਮੀਰ ਵਿਧਾਨ ਸਭਾ ਚੋਣਾਂ ਨਹੀਂ ਕਰਾਈਆਂ ਜਾਣਗੀਆਂ।ਸਿਰਫ ਜੰਮੂ–ਕਸ਼ਮੀਰ ਚ ਲੋਕਸਭਾ ਚੋਣਾਂ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਾਅਦ ਚ ਤਿੰਨ ਮੈਂਬਰੀ ਕਮੇਟੀ ਹਾਲਾਤ ਦਾ ਜਾਇਜ਼ਾ ਲਵੇਗੀ। ਉਸ ਤੋਂ ਬਾਅਦ ਇਸ ਦਿਸ਼ਾ ਚ ਕਿਸੇ ਤਰ੍ਹਾਂ ਦਾ ਫੈਸਲਾ ਕੀਤਾ ਜਾਵੇਗਾ। ਜੰਮੂ–ਕਸ਼ਮੀਰ ਦੀ 6 ਲੋਕ ਸਭਾ ਸੀਟਾਂ ਤੇ 5 ਗੇੜਾਂ ਚ ਚੋਣਾਂ ਕਰਵਾਈਆਂ ਜਾਣਗੀਆਂ। ਸੁਰੱਖਿਆ ਕਾਰਨਾਂ ਕਰਕੇ ਅਨੰਤਨਾਗ ਲੋਕ ਸਭਾ ਸੀਟ ਤੇ ਮਤਦਾਨ ਤਿੰਨ ਗੇੜਾਂ ਚ ਕਰਵਾਏ ਜਾਣਗੇ।ਅਰੋੜਾ ਨੇ ਕਿਹਾ, ਚੋਣ ਕਮਿਸ਼ਨ ਨੇ ਹਾਲ ਹੀ ਚ ਜੰਮੂ–ਕਸ਼ਮੀਰ ਦਾ ਦੌਰਾ ਕਰਕੇ ਉੱਥੇ ਸਿਆਸੀ ਦਲਾਂ ਅਤੇ ਸਰਕਾਰੀ ਅਫ਼ਸਰਾਂ ਨਾਲ ਮੁਲਾਕਾਤ ਕੀਤੀ।ਪਰ ਭਾਰੀ ਗਿਣਤੀ ਚ ਸੁਰੱਖਿਆ ਬਲਾਂ ਤੇ ਦਬਾਅ ਅਤੇ ਜੰਮ–ਕਸ਼ਮੀਰ ਚ ਹਾਲ ਹੀ ਚ ਹੋਈ ਹਿੰਸਾਵਾਂ ਦੀ ਘਟਨਾ ਦੇ ਚਲਦਿਆਂ ਵਿਧਾਨ ਸਭਾ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ।


