- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਚ 25 ਜਨਵਰੀ ਤੱਕ ਹੋ ਸਕਦੀ ਹੈ ਭਾਰੀ ਬਰਫਬਾਰੀ
ਸ਼੍ਰੀਨਗਰ – ਕਸ਼ਮੀਰ ਘਾਟੀ ‘ਚ 25 ਜਨਵਰੀ ਤੱਕ ਪੱਛਮੀ ਗੜਬੜੀ ਦੇ ਚੱਲਦਿਆਂ ਭਾਰੀ ਬਰਫਬਾਰੀ ਹੋ ਸਕਦੀ ਹੈ। ਰਿਪੋਰਟ ਮੁਤਾਬਕ ਮੌਸਮ ਵਿਭਾਗ ਦੇ ਨਿਰਦੇਸ਼ਕ ਸੋਨਮ ਲੋਟਸ ਨੇ ਦਿੱਤੀ ਹੈ। ਵਿਭਾਗੀ ਕਮਿਸ਼ਨਰ ਸ਼੍ਰੀਨਗਰ/ਜੰਮੂ ਨੂੰ ਲਿਖੇ ਪੱਤਰ ‘ਚ ਨਿਰਦੇਸ਼ਕ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਪ੍ਰਭਾਵ ਦੇ ਚੱਲਦਿਆਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਖੇਤਰਾਂ ‘ਚ 19 ਜਨਵਰੀ ਦੁਪਹਿਰ ਤੋਂ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ 20 ਤੋਂ ਲੈ ਕੇ 23 ਤੱਕ ਭਾਰੀ ਬਰਫਬਾਰੀ ਦੀ ਵੀ ਸੰਭਾਵਨਾ ਹੈ। ਇਸ ਕਾਰਨ ਆਵਾਜਾਈ ਅਤੇ ਹਵਾਈ ਟ੍ਰੈਫਿਕ ਪ੍ਰਭਾਵਿਤ ਹੋ ਸਕਦੀ ਹੈ। ਉੱਪਰੀ ਹਿੱਸਿਆਂ ‘ਚ ਬਰਫਬਾਰੀ ਦੀ ਵੀ ਸੰਭਾਵਨਾ ਹੋ ਸਕਦੀ ਹੈ। ਇਸ ਦੌਰਾਨ ਅਧਿਕਾਰੀਆਂ ਨੇ ਇਹ ਵੀ ਦੱਸਿਆ ਹੈ ਕਿ 22 ਜਨਵਰੀ ਨੂੰ ਤੇਜ਼ ਗਤੀ ਦੇ ਨਾਲ ਭਾਰੀ ਮੀਂਹ ਅਤੇ ਬਰਫਬਾਰੀ ਵੀ ਹੋਣ ਦੀ ਸੰਭਾਵਨਾ ਹੋ ਸਕਦੀ ਹੈ।


