- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਅਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਇਹ ਸਿਆਸਤ ਨਾਲ ਨਹੀਂ ਬਲਕਿ ਰਾਸ਼ਟਰ ਨਾਲ ਜੁੜਿਆ ਮੁੱਦਾ ਹੈ। ਸ੍ਰੀ ਮੋਦੀ ਇਥੇ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਦੇ 75 ਦਿਨ ਪੂਰੇ ਹੋਣ ਮਗਰੋਂ ਇਸ ਖ਼ਬਰ ਏਜੰਸੀ ਨੂੰ ਦਿੱਤੀ ਵਿਸ਼ੇਸ਼ ਇੰਟਰਵਿਊ ਦੌਰਾਨ ਬੋਲ ਰਹੇ ਸਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸੈਂਕੜੇ ਸੁਧਾਰ ਕੀਤੇ ਹਨ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਤੇ ਖ਼ਾਹਿਸ਼ਾਂ ਨੂੰ ਵਧੇਰੇ ਜ਼ਿੰਮੇਵਾਰੀ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਜੰਮੂ ਤੇ ਕਸ਼ਮੀਰ ਅਤੇ ਲੱਦਾਖ਼ ਦੇ ਲੋਕਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿੱਤਿਆਂ ਦੇ ਆਵਾਮ ਨੇ ਹਮੇਸ਼ਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ, ਪਰ ਧਾਰਾ 370 ਨੇ ਇਹ ਖ਼ਾਹਿਸ਼ ਕਦੇ ਪੂਰੀ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ, ‘ਮੈਂ ਜੰਮੂ, ਕਸ਼ਮੀਰ ਤੇ ਲੱਦਾਖ਼ ਦੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਖਿੱਤੇ ਦਾ ਵਿਕਾਸ ਮੁਕਾਮੀ ਲੋਕਾਂ ਦੀਆਂ ਇੱਛਾਵਾਂ ਤੇ ਉਨ੍ਹਾਂ ਦੇ ਸੁਫ਼ਨਿਆਂ ਮੁਤਾਬਕ ਹੋਵੇਗਾ। ਧਾਰਾ 370 ਤੇ 35ਏ ਉਹ ਬੇੜੀਆਂ ਸਨ, ਜਿਨ੍ਹਾਂ ਲੋਕਾਂ ਨੂੰ ਬੰਨ੍ਹ ਰੱਖਿਆ ਸੀ।


