- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਮਤੇ ਦੇ ਹੱਕ ਵਿਚ ਖੜ੍ਹੇ ਹਾਂ: ਜੈਰੇਮੀ
ਵਾਸ਼ਿੰਗਟਨ – ਬਰਤਾਨੀਆ ’ਚ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੋਰਬਿਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪਾਸ ਵਿਵਾਦਤ ਕਸ਼ਮੀਰ ਮਤੇ ਦੀ ਭਾਸ਼ਾ ਦੇ ਕੁਝ ਹਿੱਸਿਆਂ ਨੂੰ ਗਲਤ ਢੰਗ ਨਾਲ ਭਾਰਤ ਵਿਰੁੱਧ ਪੇਸ਼ ਕੀਤੇ ਜਾਣ ਦੀ ਗੁੰਜਾਇਸ਼ ਹੈ ਪਰ ਉਹ ਜੰਮੂ ਕਮਸ਼ੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਵਿਰੁੱਧ ਇਸ ਹੰਗਾਮੀ ਮਤੇ ਦੇ ਹੱਕ ’ਚ ਖੜ੍ਹੇ ਹਨ।ਬਰਤਾਨੀਆ ਦੀ ਵਿਰੋਧੀ ਧਿਰ ਦੇ ਆਗੂ ਭਾਰਤ ਪ੍ਰਤੀ ਦੋਸਤਾਨਾ ਰਵੱਈਆ ਰੱਖਣ ਵਾਲੇ ਇੱਕ ਗਰੁੱਪ ‘ਲੇਬਰ ਫਰੈਂਡਜ਼ ਆਫ ਇੰਡੀਆ’ ਦੇ ਪੱਤਰ ਦਾ ਜਵਾਬ ਦੇ ਰਹੇ ਸੀ। ਪਾਰਟੀ ਦੇ ਕਈ ਮੈਂਬਰਾਂ ਨੇ ਪਿਛਲੇ ਮਹੀਨੇ ਸਾਲਾਨਾ ਸੰਮੇਲਨ ’ਚ ਪਾਸ ਕੀਤੇ ਉਸ ਮਤੇ ’ਤੇ ਚਿੰਤਾ ਪ੍ਰਗਟ ਕੀਤੀ ਹੈ ਜਿਸ ’ਚ ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਦੇ ਮਾਮਲੇ ’ਚ ਕਸ਼ਮੀਰ ’ਚ ਕੌਮਾਂਤਰੀ ਦਖਲ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲੇ ’ਤੇ ਮਤਾ ਲੇਬਰ ਪਾਰਟੀ ਦੇ ਸੰਮੇਲਨ ਦੀ ਲੋਕਤੰਤਰਿਕ ਪ੍ਰਕਿਰਿਆ ਤਹਿਤ ਲਿਆਂਦਾ ਗਿਆ ਹੈ।ਦੂਜੇ ਪਾਸੇ ਮਕਬੂਜ਼ਾ ਕਸ਼ਮੀਰ ਦੇ ਦੌਰੇ ਤੋਂ ਪਰਤੀ ਇੱਕ ਅਮਰੀਕੀ ਸੈਨੇਟਰ ਨੇ ਭਾਰਤ ਤੇ ਪਾਕਿਸਤਾਨ ਨੂੰ ਖੇਤਰ ’ਚੋਂ ਤਣਾਅ ਘਟਾਉਣ ਲਈ ਕਿਹਾ ਹੈ।


