- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਮਾਮਲੇ ‘ਚ ਨਰਿੰਦਰ ਮੋਦੀ ਨੇ ਨਹੀਂ ਮੰਗੀ ਕੋਈ ਮਦਦ : ਐੱਸ. ਜੈਸ਼ੰਕਰ
ਟਰੰਪ ਦੇ ਬਿਆਨ ‘ਤੇ ਵਿਦੇਸ਼ ਮੰਤਰੀ ਦਾ ਜਵਾਬ
ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ‘ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ ‘ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ ‘ਚ ਸੰਸਦ ਦੇ ਦੋਹਾਂ ਸਦਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਉੱਠੀ। ਇਸ ਬਾਰੇ ‘ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰਾਜ ਸਭਾ ‘ਚ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਕਸ਼ਮੀਰ ਮਾਮਲੇ ‘ਚ ਵਿਚੋਲਗੀ ਦੀ ਕੋਈ ਅਪੀਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਰੁਖ ਹਮੇਸ਼ਾ ਤੋਂ ਸਾਫ਼ ਰਿਹਾ ਹੈ ਕਿ ਕਸ਼ਮੀਰ ਦੇ ਮੁੱਦੇ ‘ਤੇ ਸਿਰਫ਼ ਦੁਵੱਲੀ ਗੱਲਬਾਤ ਹੋ ਸਕਦੀ ਹੈ ਅਤੇ ਕਿਸੇ ਤੀਜੇ ਮੁਲਕ ਦਾ ਦਖ਼ਲ ਨਹੀਂ ਹੋ ਸਕਦਾ। ਪਾਕਿਸਤਾਨ ਨਾਲ ਗੱਲਬਾਤ ਅੱਤਵਾਦ ਦੇ ਖ਼ਾਤਮੇ ਤੋਂ ਬਾਅਦ ਹੀ ਸੰਭਵ ਹੈ।


