- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਮਾਮਲੇ ‘ਤੇ ਕੇਂਦਰ ਸਰਕਾਰ ਮੁੜ ਵਿਚਾਰ ਕਰੇ : ਢੀਂਡਸਾ
ਭਵਾਨੀਗੜ੍ਹ – ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰ ਤੋਂ ਵਿਧਾਇਕ ਸ੍ਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਕੇਂਦਰ ਸਾਸ਼ਤ ਪ੍ਰਦੇਸ ਘੋਸ਼ਿਤ ਕਰਨ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ। ਸ੍ਰੀ ਢੀਂਡਸਾ ਨੇ ਅੱਜ ਇੱਥੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਧਾਰਾ 370 ਖਤਮ ਕਰਨ ਦਾ ਫੈਸਲਾ ਠੀਕ ਕੀਤਾ ਗਿਆ ਹੈ ,ਇਸ ਨਾਲ ਹੁਣ ਕਸ਼ਮੀਰ ਦੇ ਸਰਬਪੱਖੀ ਵਿਕਾਸ ਦੇ ਰਹਿ ਖੁੱਲ ਜਾਣਗੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ਤੇ ਕਸ਼ਮੀਰ ਦੇ ਰਾਜ ਦਾ ਰੁਤਬਾ ਖਤਮ ਕਰਕੇ ਕੇਂਦਰ ਸਾਸਤ ਪ੍ਰਦੇਸ ਘੋਸ਼ਿਤ ਕਰਨ ਦੇ ਫੈਸਲੇ ਨੂੰ ਦਰੁਸਤ ਨਹੀਂ ਮੰਨਦੇ, ਇਸ ਫੈਸਲੇ ਨੂੰ ਦੁਬਾਰਾ ਵਿਚਾਰਨ ਦੀ ਜਰੂਰਤ ਹੈ। ਕਸ਼ਮੀਰੀ ਆਗੂਆਂ ਨੂੰ ਘਰਾਂ ਅੰਦਰ ਡੱਕਣ ਅਤੇ ਬਾਅਦ ਵਿਚ ਗ੍ਰਿਫਤਾਰ ਕਰਨ ਸਬੰਧੀ ਪੁਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਉਥੋਂ ਦੇ ਆਗੂਆਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰੱਖਣਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬਿਜਲੀ ਬਿੱਲ ਵਧਾਉਣ,ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਆਦਿ ਮਸਲਿਆਂ ਬਾਰੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੁਮਾਇੰਦਿਆਂ ਨੂੰ ਬੋਲਣ ਦਾ ਸਮਾਂ ਵੀ ਨਹੀਂ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਮਸਲਿਆਂ ਨੂੰ ਲੈਕੇ ਕਾਂਗਰਸ ਸਰਕਾਰ ਖਿਲਾਫ ਲਾਮਬੰਦੀ ਕਰੇਗਾ । ਇਸ ਮੌਕੇ ਸ੍ਰੀ ਗਰਗ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸ੍ਰੀ ਢੀਡਸਾ ਦਾ ਸਨਮਾਨ ਵੀ ਕੀਤਾ । ਇਸ ਮੌਕੇ ਗੁਰਤੇਜ ਸਿੰਘ ਝਨੇੜੀ ,ਕੁਲਵੰਤ ਸਿੰਘ ਜੌਲੀਆਂ ,ਰੁਪਿੰਦਰ ਸਿੰਘ ਰੰਧਾਵਾ,ਧਨਮਿੰਦਰ ਸਿੰਘ , ਰਾਮ ਸਿੰਘ ਮੱਟਰਾਂ, ਰਵਜਿੰਦਰ ਸਿੰਘ ਵਿਰਕ ,ਗੁਰਵਿੰਦਰ ਸਿੰਘ ਸੱਗੂ, ਵੀਰਾਚੱਕਰ ਪੰਨਵਾ,ਰੁਘਵੀਰ ਸਿੰਘ ਸੇਰਗਿੱਲ ਰਾਜਪੁਰਾ, ਹਰਵਿੰਦਰ ਸਿੰਘ ਗੋਲਡੀ ਅਤੇ ਕੁਲਵਿੰਦਰ ਸਿੰਘ ਨੱਛਤਰ ਸਿੰਘ ਵੀ ਹਾਜ਼ਰ ਸਨ।


