- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਮੁਤਾਬਕ ਹੱਲ ਕਰੋਂ ਤੁਰਕੀ
ਇਸਲਾਮਾਬਾਦ – ਤੁਰਕੀ ਨੇ ਆਖਿਆ ਕਿ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਮੁਤਾਬਕ ਹੱਲ ਕੀਤਾ ਜਾਣਾ ਚਾਹੀਦਾ ਹੈ। ਉਸ ਦੀ ਇਹ ਟਿੱਪਣੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਤੁਰਕੀ ਦੇ ਰਾਸ਼ਟਰਪਤੀ ਰਜ਼ਬ ਤਇਬ ਐਦਰੋਗਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਈ ਹੈ। ਐਦਰੋਗਨ ਦੇ ਸੱਦੇ ‘ਤੇ ਖਾਨ ਦੀ 2 ਦਿਨਾਂ ਤੁਰਕੀ ਯਾਤਰਾ ਖਤਮ ਹੋਣ ‘ਤੇ ਜਾਰੀ ਕੀਤੇ ਗਏ ਸੰਯੁਕਤ ਬਿਆਨ ‘ਚ ਤੁਰਕੀ ਦਾ ਇਹ ਰੁਖ ਸਾਹਮਣੇ ਆਇਆ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਦੋਹਾਂ ਦੇਸ਼ਾਂ ਨੂੰ ਜੰਮੂ ਕਸ਼ਮੀਰ ਦੇ ਮੁੱਦੇ ਨੂੰ ਗੱਲਬਾਤ ਦੇ ਜ਼ਰੀਏ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਬੰਧਿਤ ਪ੍ਰਸਤਾਵਾਂ ਮੁਤਾਬਕ ਹੱਲ ਕਰਨ ਦੀ ਕੋਸ਼ਿਸ਼ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਉਥੇ ਭਾਰਤ ਦਾ ਆਖਣਾ ਹੈ ਕਿ ਕਸ਼ਮੀਰ ਪਾਕਿਸਤਾਨ ਨਾਲ 2-ਪੱਖੀ ਮੁੱਦਾ ਹੈ ਅਤੇ ਤੀਜੇ ਪੱਖ ਦੀ ਇਸ ‘ਚ ਕੋਈ ਭੂਮਿਕਾ ਨਹੀਂ ਹੈ।


