- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਦੀ ਟੀਮ ਨੇ ਦਿੱਲੀ ਹਿੰਸਾ ਤੇ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ
ਨਵੀਂ ਦਿੱਲੀ – ਦਿੱਲੀ ਹਿੰਸਾ ਦੀ ਜਾਂਚ ਲਈ ਕਾਂਗਰਸ ਵਲੋਂ ਗਠਿਤ 5 ਮੈਂਬਰੀ ਟੀਮ ਨੇ ਅੱਜ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ| ਸੂਤਰਾਂ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਪੁਲੀਸ ਦੀ ਭੂਮਿਕਾ ਤੇ ਸਵਾਲ ਖੜ੍ਹੇ ਕੀਤੇ ਗਏ ਹਨ| ਸੂਤਰਾਂ ਅਨੁਸਾਰ ਮੁਕੁਲ ਵਾਸਨਿਕ ਅਤੇ ਇਸ ਟੀਮ ਵਿੱਚ ਸ਼ਾਮਲ ਹੋਰ ਨੇਤਾਵਾਂ ਨੇ ਸੋਨੀਆ ਗਾਂਧੀ ਨਾਲ ਮਿਲ ਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਹੈ|ਇਸ ਟੀਮ ਨੇ ਉੱਤਰ-ਪੂਰਬੀ ਦਿੱਲੀ ਦੇ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਇਹ ਰਿਪੋਰਟ ਤਿਆਰ ਕੀਤੀ ਹੈ| ਕਾਂਗਰਸ ਦੀ ਇਸ ਟੀਮ ਵਿੱਚ ਮੁਕੁਲ ਵਾਸਨਿਕ, ਸ਼ਕਤੀ ਸਿੰਘ ਗੋਹਿਲ, ਕੁਮਾਰੀ ਸ਼ੈਲਜਾ, ਤਾਰਿਕ ਅਨਵਰ ਅਤੇ ਸੁਸ਼ਮਿਤਾ ਦੇਵ ਸ਼ਾਮਲ ਸਨ| ਜਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਭੜਕੀ ਹਿੰਸਾ ਵਿੱਚ 53 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ|


