- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ
ਭਾਜਪਾ ਦੇ ਪ੍ਰਧਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਅਯੁੱਧਿਆ ਮੁੱਦੇ ਨੂੰ ਚੁੱਕਦਿਆਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਯੁੱਧਿਆ ਸਬੰਧੀ ਫੈਸਲਾ ਸੁਪਰੀਮ ਕੋਰਟ ਵਿੱਚ ਜਾਣ ਬੁੱਝ ਕੇ ਲਟਕਾ ਕੇ ਰੱਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵੋਟਾਂ ਦੇ ਸਵਾਰਥ ਲਈ ਕਾਂਗਰਸ ਨੇ ਸੱਤਰ ਸਾਲ ਤਕ ਕਸ਼ਮੀਰ ਦੀ ਸਮੱਸਿਆ ਨੂੰ ਵੀ ਲਟਕਾ ਕੇ ਰੱਖਿਆ ਹੈ। ਸ੍ਰੀ ਸ਼ਾਹ ਨੇ ਰਾਮ ਮੰਦਰ ਬਾਰੇ ਕਿਹਾ ਕਿ ਕਈ ਸਾਲਾਂ ਤੋਂ ਫੈਸਲਾ ਨਹੀਂ ਆਇਆ ਸੀ। ਅਸੀਂ ਵੀ ਚਾਹੁੰਦੇ ਸੀ ਕਿ ਅਦਾਲਤ ਦਾ ਫੈਸਲਾ ਸੰਵਿਧਾਨ ਦੇ ਦਾਇਰੇ ਵਿੱਚ ਹੀ ਹੋਣਾ ਚਾਹੀਦਾ ਹੈ। ਦੇਖੋ ਹੁਣ ਭਗਵਾਨ ਰਾਮ ਦੀ ਕ੍ਰਿਪਾ ਨਾਲ ਸੁਪਰੀਮ ਕੋਰਟ ਨੇ ਰਾਮ ਮੰਦਰ ਦੀ ਉਸਾਰੀ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹਰ ਕੋਈ ਚਾਹੁੰਦਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣੇ ਪਰ ਕਾਂਗਰਸ ਨੇ ਕੇਸ ਲਟਕਾ ਕੇ ਰੱਖਿਆ ਸੀ।


