- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਨੇ ਦਲਿਤ ਕੇਸਰੀ ਤੋਂ ਖੋਹੀ ਸੀ ਪ੍ਰਧਾਨਗੀ: ਮੋਦੀ
ਮਹਾਸਮੁੰਦ – ਕਾਂਗਰਸ ਅਤੇ ਨਹਿਰੂ-ਗਾਂਧੀ ਪਰਿਵਾਰ ’ਤੇ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਦਲਿਤ ਆਗੂ ਸੀਤਾਰਾਮ ਕੇਸਰੀ ਨੂੰ ਕਾਂਗਰਸ ਪ੍ਰਧਾਨ ਵਜੋਂ ਮਿਆਦ ਪੂਰੀ ਕਰਨ ਨਹੀਂ ਦਿੱਤੀ ਗਈ ਅਤੇ ਸੋਨੀਆ ਗਾਂਧੀ ਲਈ ਰਾਹ ਬਣਾਉਣ ਵਾਸਤੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਅੰਤਿਮ ਗੇੜ ਦੇ ਪ੍ਰਚਾਰ ਦੇ ਆਖਰੀ ਦਿਨ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਮੁਲਕ ’ਤੇ ਰਾਜ ਕੀਤਾ ਅਤੇ ਸੱਤਾ ’ਚ ਰਹਿਣ ਕਰਕੇ ਉਨ੍ਹਾਂ ਨੂੰ ਫਾਇਦਾ ਹੋਇਆ ਪਰ ਮੁਲਕ ਨੂੰ ਉਨ੍ਹਾਂ ਦੇ ਸ਼ਾਸਨ ਨਾਲ ਕੋਈ ਲਾਭ ਨਹੀਂ ਪਹੁੰਚਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ ਦਿੱਲੀ ’ਚ ਰਿਮੋਟ ਕੰਟਰੋਲ ਨਾਲ ਸਰਕਾਰ ਚਲਦੀ ਸੀ ਅਤੇ ਰਿਮੋਟ ਪਰਿਵਾਰ ਦੇ ਹੱਥ ’ਚ ਸੀ ਜੋ ਭਾਜਪਾ ਤੋਂ ਡਰਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੂੰ ਕਾਂਗਰਸ ਦੀ ਅਗਵਾਈ ਹੇਠਲੀ ਤਤਕਾਲੀ ਕੇਂਦਰ ਸਰਕਾਰ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।


