- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਗਾਂਧੀ ਆਦਰਸ਼ ਉਮੀਦਵਾਰ : ਕੈਪਟਨ
ਨੌਜਵਾਨ ਆਗੂ ਹੀ ਦੇਸ਼ ਦੀ ਅਗਵਾਈ ਕਰਨ ਦੇ ਅਨੁਕੂਲ
ਚੰਡੀਗੜ੍ਹ – ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ‘ਤੇ ਦੁਖ ਪ੍ਰਗਟ ਕੀਤਾ। ਉਨਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਨੌਜਵਾਨ ਆਗੂ ਹੀ ਇਸ ਦੀ ਅਗਵਾਈ ਕਰਨ ਦੇ ਅਨੁਕੂਲ ਹੈ। ਕਾਂਗਰਸ ਦੇ ਆਗੂ ਸ਼ਸ਼ੀ ਥਰੂਰ ਦੇ ਬਿਆਨ ਦੇ ਸਬੰਧ ਵਿੱਚ ਪੁਛੇ ਜਾਣ ‘ਤੇ ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੇ ਮੁਖੀ ਵਾਸਤੇ ਬਹੁਤ ਵਧੀਆ ਪਸੰਦ ਹੋਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੀ ਵਾਗਡੋਰ ਸੰਭਾਲਨ ਲਈ ਢੁਕਵੇਂ ਪਸੰਦੀਦਾ ਉਮੀਦਵਾਰ ਹੋਣਗੇ ਪਰ ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) ‘ਤੇ ਨਿਰਭਰ ਕਰਦਾ ਹੈ ਜੋ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਲਈ ਅਧਿਕਾਰਿਤ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਇਸ ਅਹਿਮ ਮੌਕੇ ‘ਤੇ ਪਾਰਟੀ ਦੀ ਵਾਗਡੋਰ ਕਿਸੇ ਨੌਜਵਾਨ ਆਗੂ ਨੂੰ ਦੇਣ ਦੀ ਵਕਾਲਤ ਕੀਤੀ ਸੀ। ਉਨਾਂ ਕਿਹਾ ਸੀ ਕਿ ਇਸ ਵੇਲੇ ਭਾਰਤ ਦੀ ਬਹੁਮਤ ਜਨਸੰਖਿਆ ਯੁਵਾ ਹੈ ਅਤੇ ਇੱਕ ਨੌਜਵਾਨ ਆਗੂ ਹੀ ਲੋਕਾਂ ਨਾਲ ਸੰਪਰਕ ਪੈਦਾ ਕਰ ਸਕਦਾ ਹੈ ਅਤੇ ਉਨਾਂ ਦੀ ਖਾਹਿਸ਼ਾਂ ਦੀ ਪੂਰਤੀ ਕਰ ਸਕਦਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਮੁਖੀ ਲਈ ਪੂਰੀ ਤਰਾਂ ਢੁਕਵੇ ਹਨ ਕਿਉਂਕਿ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਨੂੰ ਮੁੜ ਸੰਗਠਿਤ ਕਰਨ ਲਈ ਇਕ ਨੌਜਵਾਨ ਗਤੀਸ਼ੀਲ ਆਗੂ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਬੁੱਧੀਮਾਨ ਹੈ ਅਤੇ ਦੇਸ਼ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਤੁਰੰਤ ਉਨਾਂ ਦਾ ਪ੍ਰਗਟਾਵਾ ਕਰਨ ਲਈ ਸਮਰੱਥ ਹੈ। ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਵਿੱਚ ਕਿਸੇ ਵੀ ਚੁਣੌਤੀ ਨੂੰ ਲੈਣ ਅਤੇ ਜਿੱਤ ਵਾਸਤੇ ਸੰਘਰਸ਼ ਕਰਨ ਦਾ ਹੌਸਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਪ੍ਰਿਯੰਕਾ ਗਾਂਧੀ ਉਨਾਂ ਦੀ ਥਾਂ ਨਵੀਂ ਆਗੂ ਬਣਨ ਵਾਸਤੇ ਢੁੱਕਵੇਂ ਹਨ। ਉਨਾਂ ਭਰੋਸਾ ਪ੍ਰਗਟ ਕੀਤਾ ਕਿ ਉਹ ਛੇਤੀ ਹੀ ਸਮੁੱਚੇ ਖੇਤਰਾਂ ਵਿੱਚੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਸੁਖਾਲਾ ਹੀ ਸਮਰਥਨ ਪ੍ਰਾਪਤ ਕਰ ਲਵੇਗੀ।


