- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਦਾ ਅਸਤੀਫ਼ਾ ਸਰਬਸੰਮਤੀ ਨਾਲ ਖਾਰਜ
ਚੋਣਾਂ ‘ਚ ਹੋਈ ਹਾਰ ਦਾ ਕੀਤਾ ਮੰਥਨ ਮੀਡੀਆ ਤੋਂ ਬਣਾਈ ਦੂਰੀ
ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਹਾਰ ਦੀ ਸਮੀਖਿਆ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਸ਼ਨਿੱਚਰਵਾਰ ਨੂੰ ਬੈਠਕ ਹੋਈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਮੇਟੀ ਮੈਂਬਰਾਂ ਨੂੰ ਅਸਤੀਫ਼ਾ ਸੌਂਪਿਆ ਗਿਆ ਪਰ ਪਾਰਟੀ ਦੇ ਦਿੱਗਜ ਆਗੂਆਂ ਨੇ ਅਸਤੀਫ਼ਾ ਇਸ ਕਰਕੇ ਨਾਮਨਜ਼ੂਰ ਕਰ ਦਿੱਤਾ ਕਿ ਹਾਲੇ ਪਾਰਟੀ ਨੂੰ ਰਾਹੁਲ ਗਾਂਧੀ ਦੀ ਬੇਹੱਦ ਜ਼ਰੂਰਤ ਹੈ। ਉਨ੍ਹਾਂ ਕੋਲ ਅਜਿਹੀ ਕੋਈ ਸ਼ਖ਼ਸੀਅਤ ਨਹੀਂ ਹੈ ਜਿਸ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾ ਸਕੇ। ਬੈਠਕ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਮਨਮੋਹਨ ਸਿੰਘ, ਦੀਪੇਂਦਰ ਹੁੱਡਾ, ਜਿਓਤਿਰਾਦਿਤਿਆ ਸਿੰਧੀਆ, ਏ.ਕੇ. ਐਂਟੋਨੀ, ਅਸ਼ੋਕ ਗਹਿਲੋਤ, ਆਰ.ਪੀ.ਐੱਨ. ਸਿੰਘ, ਪੀ.ਐੱਲ. ਪੁਨੀਆ, ਮੋਤੀਲਾਲ ਵੋਰ੍ਹਾ, ਸੀਨੀਅਰ ਕਾਂਗਰਸੀ ਆਗੂ ਪੀ. ਚਿੰਦਾਬਰਮ, ਗੁਲਾਮ ਨਬੀ ਆਜ਼ਾਦ, ਮੱਲਿਕਾਰਜੁਨ ਖੜਗੇ, ਕਰਨਾਟਕ ਦੇ ਸਾਬਕਾ ਸੀ.ਐੱਮ. ਸਿੱਧਾਰਮਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬੈਠਕ ਵਿੱਚ ਹਾਰ ਦੇ ਕਾਰਨਾਂ ‘ਤੇ ਚਰਚਾ ਹੋਈ। ਇਹ ਵੀ ਚਰਚਾ ਹੋਈ ਕਿ ਪਾਰਟੀ ਨੂੰ ਕਿਸ ਤਰ੍ਹਾਂ ਮਜ਼ਬੂਤ ਕੀਤਾ ਜਾ ਸਕਦਾ ਹੈ। ਸਭ ਤੋਂ ਅਖੀਰ ਵਿੱਚ ਰਾਹੁਲ ਨੇ ਬੈਠਕ ਨੂੰ ਸੰਬੋਧਨ ਕੀਤਾ, ਜਿਸ ਵਿੱਚ ਉਨ੍ਹਾਂ ਪਾਰਟੀ ਲਈ ਕੰਮ ਕਰਦੇ ਰਹਿਣ ਦੀ ਵਚਨਬੱਧਤਾ ਜਤਾਈ। ਇਸ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਤੇ ਯੂਪੀਏ ਦੇ ਚੇਅਰਪਰਸਨ ਸੋਨੀਆ ਗਾਂਧੀ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਬੈਠਕ ਵਿੱਚ ਸ਼ਾਮਿਲ ਹੋਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਆਪਣੇ ਭਰਾ ਰਾਹੁਲ ਗਾਂਧੀ ਨਾਲ ਪਹੁੰਚੀ। ਉਪਰੰਤ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪਰ ਮੈਂਬਰਾਂ ਨੇ ਇਸ ਨੂੰ ਖ਼ਾਰਜ ਕਰ ਦਿੱਤਾ। ਰਾਹੁਲ ਨੇ ਕਿਹਾ ਕਿ ਉਹ ਪ੍ਰਧਾਨ ਦੇ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦੇ ਪਰ ਪਾਰਟੀ ਲਈ ਬਤੌਰ ਵਰਕਰ ਉਹ ਕੰਮ ਕਰਦੇ ਰਹਿਣਗੇ। ਸੁਰਜੇਵਾਲਾ ਨੇ ਦੱਸਿਆ ਕਿ ਬੈਠਕ ਵਿੱਚ ਰਾਹੁਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਥਾਂ ਪ੍ਰਿਅੰਕਾ ਗਾਂਧੀ ਦਾ ਨਾਂਅ ਵੀ ਪ੍ਰਸਤਾਵਿਤ ਨਾ ਕੀਤਾ ਜਾਵੇ, ਨਾਲ ਹੀ ਕਿਸੇ ਗ਼ੈਰ ਕਾਂਗਰਸੀ ਨੂੰ ਪਾਰਟੀ ਪ੍ਰਧਾਨ ਬਣਾਇਆ ਜਾਵੇ ਪਰ ਵਰਕਿੰਗ ਕਮੇਟੀ ਨੇ ਰਾਹੁਲ ਦੀ ਗੱਲ ਨਹੀਂ ਮੰਨੀ।


