ਕਾਂਗਰਸ ਵੱਲੋਂ ਵਸੁੰਧਰਾ ਸਰਕਾਰ ’ਤੇ ਆਪਣਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼

ਜੈਪੁਰ- ਕਾਂਗਰਸ ਨੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ’ਤੇ ਬਿਜਲੀ ਖੇਤਰ ਵਿਚ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਰਕਾਰ ਨੇ ਸੂਬੇ ਦੇ ਖ਼ਜ਼ਾਂਨੇ ਦੀ ਕੀਮਤ ’ਤੇ ਤਿੰਨ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਹੈ। ਇੱਥੇ ਇੱਕ ਮੀਡੀਆ ਕਾਨਫਰੰਸ ਮੌਕੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਰਾਜਸਥਾਨ ਦੇ ਲੋਕਾਂ ਨੂੰ ਠੇਕੇ ਮੁਤਾਬਕ ਤੈਅਸ਼ੁਦਾ ਕੀਮਤਾਂ ਤੋਂ ਸੌ ਫੀਸਦੀ ਉਪਰ ਬਿਜਲੀ ਦੀ ਖਰੀਦ ਕਰਨ ਕਰਕੇ 6,670 ਕਰੋੜ ਰੁਪਏ ਦਾ ਘਾਟਾ ਝੱਲਣਾ ਪਿਆ ਹੈ। ਉਨ੍ਹਾਂ ਆਰਟੀਆਈ ਜੁਆਬਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ, ‘ਭਾਜਪਾ ਸਰਕਾਰ ਦਾ ਮਾਟੋ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਉਣਾ ਅਤੇ ਲੋਕਾਂ ਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਣ ਦੇਣਾ ਲੱਗਦਾ ਹੈ।

VIA PUNJAB