- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਮ ਜੋਂਗ ਨਾਲ ਦੂਸਰੀ ਮੁਲਾਕਾਤ ਦੀਆਂ ਹਨ ਬੜੀਆਂ ਸੰਭਾਵਨਾਵਾਂ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨਾਲ ਉਨ੍ਹਾਂ ਦੀ ਦੂਸਰੀ ਮੁਲਾਕਾਤ ਦੀਆਂ ਬੜੀਆਂ ਸੰਭਾਵਨਾਵਾਂ ਹਨ। ਟਰੰਪ ਨੇ ‘ਰਾਇਟਰ’ ਨੂੰ ਦਿੱਤੀ ਇੰਟਰਵਿਊ ‘ਚ ਕਿਹਾ ਕਿ 12 ਜੂਨ ਨੂੰ ਹੋਈ ਦੋਵਾਂ ਆਗੂਆਂ ਦੀ ਮੁਲਾਕਾਤ ਇਤਿਹਾਸਕ ਰਹੀ ਸੀ। ਉੁਨ੍ਹਾਂ ਕਿਹਾ ਕਿ ਕਿਮ ਵੱਲੋਂ ਪ੍ਰਮਾਣੂ ਹਥਿਆਰ ਤਿਆਗਣ ਦੀ ਇੱਛਾ ਨੂੰ ਲੈ ਕੇ ਸ਼ੱਕ ਦੇ ਬਾਵਜੂਦ ਉਨ੍ਹਾਂ ਨੂੰ ਭਰੋਸਾ ਹੈ ਕਿ ਉੱਤਰੀ ਕੋਰੀਆ ਪ੍ਰਮਾਣੂ ਹਥਿਆਰਾਂ ਤੋਂ ਮੁਕਤ ਹੋਣ ਦੀ ਦਿਸ਼ਾ ‘ਚ ਬਹੁਤ ਕਦਮ ਚੁੱਕੇਗਾ। ਕਿਮ ਨਾਲ ਦੂਸਰੀ ਮੁਲਕਾਤ ਨੂੰ ਲੈ ਕੇ ਪੁੱਛੇ ਜਾਣ ‘ਤੇ ਟਰੰਪ ਨੇ ਕਿਹਾ ਕਿ ਇਸ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ ਪਰ ਉਹ ਇਸ ਉੱਤੇ ਅਜੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਨੇ ਇਸ ਮੁਲਾਕਾਤ ਦੇ ਸਮੇਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।


