- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ ਨਹੀਂ ਆਵੇਗੀ : ਡੀਸੀ ਮਾਨਸਾ
ਮਾਨਸਾ – ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ, ਪੰਚਾਂ ਤੇ ਸਰਪੰਚਾਂ ਨਾਲ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨ ਭਾਈਚਾਰੇ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਸੁੱਕਾ ਝੋਨਾ ਹੀ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ ਤਾਂ ਜੋ ਨਾਲੋ ਨਾਲ ਬੋਲੀ ਕਰਵਾ ਕੇ ਸਰਕਾਰੀ ਏਜੰਸੀਆਂ ਦੁਆਰਾ ਖਰੀਦ ਕੀਤੀ ਜਾ ਸਕੇ।ਮਹਿੰਦਰ ਪਾਲ ਨੇ ਝੋਨਾ ਲਿਆਉਣ ਲਈ ਸਰਕਾਰ ਵੱਲੋਂ ਜਾਰੀ ਪਾਸ ਸਿਸਟਮ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਕਿਉਂ ਜੋ ਕੋਵਿਡ ਮਹਾਂਮਾਰੀ ਇੱਕ ਲਾਗ ਦੀ ਬਿਮਾਰੀ ਹੈ ਇਸ ਲਈ ਸਮੂਹ ਸੀਜ਼ਨ ਦੌਰਾਨ ਇਸ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕੀਤੀ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਜਾਂ ਜਿਮੀਂਦਾਰ ਦਾ ਕੀਮਤੀ ਸਮਾਂ ਮੰਡੀਆਂ ਵਿੱਚ ਨਸ਼ਟ ਨਾ ਹੋ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸਾਰਥਕ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਕਿਸਾਨ ਜਥੇਬੰਦੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਕਿਉਂਕਿ ਜ਼ਹਿਰੀਲੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਲਗਾਤਾਰ ਖ਼ਤਰਾ ਮੰਡਰਾਉਂਦਾ ਹੈ ਅਤੇ ਇਸ ਨਾਲ ਸਮੁੱਚੇ ਪਸ਼ੂ ਪੰਛੀ ਜਗਤ ਤੇ ਧਰਤੀ ਦੀ ਉਪਜਾਊ ਸ਼ਕਤੀ ‘ਤੇ ਵੀ ਬੇਹੱਦ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੇ ਪੰਚਾਂ ਸਰਪੰਚਾਂ ਨੂੰ ਸਰਕਾਰ ਦੁਆਰਾ ਵੱਖ ਵੱਖ ਸੰਦਾਂ ‘ਤੇ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਕਿਸਾਨਾਂ ਦੇ ਨੁਮਾਇੰਦਿਆਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਗਏ ਅਤੇ ਸਰਕਾਰ ਨੂੰ ਇਸ ਬਾਰੇ ਜਾਣੂ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ।


