- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨਾਂ ਨੂੰ 12 ਅਰਬ ਡਾਲਰ ਦੀ ਮਦਦ ਦੇਵੇਗਾ ਟਰੰਪ ਪ੍ਰਸ਼ਾਸਨ
ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਭਾਰਤ, ਚੀਨ ਅਤੇ ਯੂਰਪੀ ਸੰਘ ਵੱਲੋਂ ਜਵਾਬੀ ਸ਼ੁਲਕ ਲਾਏ ਜਾਣ ਤੋਂ ਪ੍ਰਭਾਵਿਤ ਕਿਸਾਨਾਂ ਨੂੰ 12 ਅਰਬ ਡਾਲਰ (ਲਗਭਗ 82 ਹਜ਼ਾਰ ਕਰੋੜ ਰੁਪਏ) ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਐਲੂਮੀਨੀਅਮ ਅਤੇ ਸਟੀਲ ‘ਤੇ ਦਰਾਮਦ ਸ਼ੁਲਕ ਲਾਉਣ ਤੋਂ ਨਰਾਜ਼ ਭਾਰਤ ਸਮੇਤ ਕਈ ਦੇਸ਼ਾਂ ਨੇ ਅਮਰੀਕੀ ਉਤਪਾਦਾਂ ‘ਤੇ ਜਵਾਬੀ ਸ਼ੁਲਕ ਲਾ ਦਿੱਤਾ ਹੈ। ਇਸ ਨਾਲ ਅਮਰੀਕਾ ਦੀ ਇਨ੍ਹਾਂ ਦੇਸ਼ਾਂ ਨਾਲ ਟ੍ਰੇਡ ਵਾਰ ਸ਼ੁਰੂ ਹੋ ਗਈ ਹੈ ਪਰ ਇਸ ਟ੍ਰੇਡ ਵਾਰ ਦਾ ਸਿੱਧਾ ਅਸਰ ਕਿਸਾਨਾਂ ‘ਤੇ ਪੈ ਰਿਹਾ ਹੈ।ਖੇਤੀਬਾੜੀ ਸਕੱਤਰ ਸੋਨੀ ਪਡਚ੍ਰਿਊ ਨੇ ਦੱਸਿਆ ਕਿ ਇਹ ਫੈਸਲਾ ਰਾਸ਼ਟਰਪਤੀ ਟਰੰਪ ਵੱਲੋਂ ਬਿਨਾਂ ਕਿਸੇ ਸੋਚ-ਵਿਚਾਰ ਤੋਂ ਲਿਆ ਗਿਆ ਹੈ। ਇਸ ਦਾ ਮਕਸਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲੰਮੇ ਸਮੇਂ ਦੀ ਵਪਾਰ ਨੀਤੀ ‘ਤੇ ਕੰਮ ਕਰਨ ਲਈ ਸਮਾਂ ਮੁਹੱਈਆ ਕਰਾਉਣਾ ਹੈ ਤਾਂ ਜੋ ਖੇਤੀਬਾੜੀ ਅਤੇ ਪੂਰੀ ਅਮਰੀਕੀ ਅਰਥਵਿਵਸਥਾ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਅਮਰੀਕੀ ਕਿਸਾਨਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ ਕਿਉਂਕਿ ਉਹ ਜਾਣਦੇ ਹਨ ਕਿ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਰੱਖਣਾ ਕਿੰਨਾ ਅਹਿਮ ਹੈ।


