- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ
ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ ‘ਚ ਕਿਸੇ ਵੀ ਅਧਿਕਾਰੀ ਦੀ ਗ੍ਰਿਫਤਾਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਕਿਸੇ ਨੇ ਕੁਝ ਗਲਤ ਨਹੀਂ ਕੀਤਾ ਹੈ। ਚਿਦਾਂਬਰਮ ਵਲੋਂ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਹ ਟਿੱਪਣੀ ਪੋਸਟ ਕੀਤੀ। ਚਿਦਾਂਬਰਮ ਨੇ ਕਿਹਾ,”ਲੋਕਾਂ ਨੇ ਮੈਨੂੰ ਪੁੱਛਿਆ ਕਿ ਜੇਕਰ ਉਨ੍ਹਾਂ ਦਰਜਨ ਭਰ ਅਧਿਕਾਰੀਆਂ ਜਿਨ੍ਹਾਂ ਨੇ ਮਾਮਲੇ ਨੂੰ ਤੁਹਾਡੇ ਤੱਕ ਪਹੁੰਚਾਇਆ ਅਤੇ ਸਿਫਾਰਿਸ਼ ਕੀਤੀ, ਗ੍ਰਿਫਤਾਰ ਨਹੀਂ ਕੀਤੇ ਗਏ ਤਾਂ ਤੁਹਾਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ? ਸਿਰਫ਼ ਇਸ ਲਈ ਕਿ ਤੁਸੀਂ ਆਖਰੀ ਦਸਤਖ਼ਤ ਕੀਤੇ?”ਉਨ੍ਹਾਂ ਨੇ ਕਿਹਾ,”ਮੇਰੇ ਕੋਲ ਕੋਈ ਜਵਾਬ ਨਹੀਂ ਹੈ। ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ ਹੈ। ਮੈਂ ਨਹੀਂ ਚਾਹੁੰਦਾ ਕਿ ਕਿਸੇ ਦੀ ਗ੍ਰਿਫਤਾਰੀ ਹੋਵੇ।” ਦੱਸਣਯੋਗ ਹੈ ਕਿ ਚਿਦਾਂਬਰਮ ਨੂੰ ਸੀ.ਬੀ.ਆਈ. ਨੇ ਆਈ.ਐੱਨ.ਐਕਸ ਮੀਡੀਆ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਉਹ ਨਿਆਇਕ ਹਿਰਾਸਤ ‘ਚ ਹਨ ਅਤੇ ਤਿਹਾੜ ਜੇਲ ‘ਚ ਬੰਦ ਹਨ।


