- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸੇ ਭ੍ਰਿਸ਼ਟ ਆਗੂ ਨੂੰ ਮੁਆਫ਼ੀ ਨਹੀਂ ਮਿਲੇਗੀ: ਇਮਰਾਨ ਖ਼ਾਨ
ਇਸਲਾਮਾਬਾਦ – ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਖਿਆ ਕਿ ਪਾਕਿਸਤਾਨ ਨੂੰ ਕਰਜ਼ੇ ਦੇ ਜਾਲ ਵਿੱਚ ਫਸਾਉਣ ਵਾਲੇ ਕਿਸੇ ਵੀ ਸਿਆਸਤਦਾਨ ਨੂੰ ਕੌਮੀ ਸੁਲ੍ਹਾ ਆਰਡੀਨੈਂਸ (ਐਨਆਰਓ) ਜਿਹੀ ਕੋਈ ਛੋਟ ਨਹੀਂ ਮਿਲੇਗੀ ਤੇ ਸਾਰੇ ਭ੍ਰਿਸ਼ਟ ਆਗੂਆਂ ਨੂੰ ਜੇਲ੍ਹ ਜਾਣਾ ਪਵੇਗਾ। ਵਿਵਾਦਪੂਰਨ ਐਨਆਰਓ ਅਕਤੂਬਰ 2007 ਵਿਚ ਉਸ ਵੇਲੇ ਦੇ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਦੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ ਜਿਸ ਸਦਕਾ ਬਹੁਤ ਸਾਰੇ ਸਿਆਸੀ ਆਗੂਆਂ ਖਿਲਾਫ਼ ਚੱਲ ਰਹੇ ਕੇਸ ਵਾਪਸ ਲੈ ਲਏ ਗਏ ਸਨ। ਉਂਜ, ਦਸੰਬਰ 2009 ਵਿਚ ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਐਨਆਰਓ ਨੂੰ ਗ਼ੈਰਸੰਵਿਧਾਨਕ ਕਰਾਰ ਦੇ ਦਿੱਤਾ ਗਿਆ ਸੀ। ਕੌਮ ਦੇ ਨਾਂ ਤਕਰੀਰ ਵਿਚ ਪਾਕਿਸਤਾਨ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਆਪਣੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਹਵਾਲਾ ਦਿੰਦਿਆਂ ਸ੍ਰੀ ਖ਼ਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਕਿਸਤਾਨ ’ਤੇ 30 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ। ਪੀਪੀਪੀ ਅਤੇ ਪੀਐਮਐਲ-ਐਨ ਵੱਲ ਇਸ਼ਾਰਾ ਕਰਦਿਆਂ ਸ੍ਰੀ ਖ਼ਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੀ ਸਰਕਾਰ ਨੂੰ ਨਾਅਹਿਲ ਕਹਿ ਕੇ ਇਸ ਲਈ ਆਲੋਚਨਾ ਕਰ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਆਪੋ-ਆਪਣਾ ਭ੍ਰਿਸ਼ਟਾਚਾਰ ਨੰਗਾ ਹੋਣ ਦਾ ਡਰ ਹੈ। ‘‘ ਉਹ ਸਾਡੇ ਤੋਂ ਵੀ ਐਨਆਰਓ ਚਾਹੁੰਦੀਆਂ ਹਨ ਪਰ ਮੇਰਾ ਉਨ੍ਹਾਂ ਨੂੰ ਸੰਦੇਸ਼ ਹੈ: ਕੰਨ ਖੋਲ੍ਹ ਕੇ ਸੁਣ ਲਓ, ਤੁਸੀਂ ਸੜਕਾਂ ’ਤੇ ਆ ਸਕਦੇ ਹੋ। ਅਸੀਂ ਤੁਹਾਨੂੰ ਧਰਨੇ ਲਾਉਣ ਲਈ ਕੰਟੇਨਰ ਦੇਵਾਂਗੇ ਤੇ ਖਾਣਾ ਵੀ ਦੇਵਾਂਗੇ। ਤੁਸੀਂ ਅਸੈਂਬਲੀਆਂ ਵਿੱਚ ਜਿੰਨੀ ਮਰਜ਼ੀ ਖੱਪ ਪਾਓ… ਪਰ ਕਿਸੇ ਨੂੰ ਵੀ ਐਨਆਰਓ ਨਹੀਂ ਮਿਲੇਗਾ। ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।’’ ਉਨ੍ਹਾਂ ਚੇਤੇ ਕਰਾਇਆ ਕਿ ਦੇਸ਼ ਦੇ ਅਵਾਮ ਨੇ ਉਨ੍ਹਾਂ ਨੂੰ ਇਸ ਲਈ ਚੁਣਿਆ ਸੀ ਤਾਂ ਕਿ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਸਕੇ।’


