- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਲਭੂਸ਼ਣ ਜਾਧਵ ਮਾਮਲੇ ‘ਚ ਆਈ.ਸੀ.ਜੇ. ਦੀ ਪਾਕਿ ਨੂੰ ਫਟਕਾਰ
ਇਸਲਾਮਾਬਾਦ – ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਮਾਮਲੇ ਵਿਚ ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) ਨੇ ਪਾਕਿਸਤਾਨ ਨੂੰ ਫਟਕਾਰ ਲਗਾਈ ਹੈ। ਆਈ.ਸੀ.ਜੇ. ਦੇ ਪ੍ਰਧਾਨ ਜੱਜ ਅਬਦੁੱਲਾਕਾਵੀ ਯੂਸੁਫ ਨੇ ਯੂ.ਐੱਨ. ਜਨਰਲ ਅਸੈਂਬਲੀ ਨੂੰ ਦੱਸਿਆ ਕਿ ਕੁਲਭੂਸ਼ਣ ਮਾਮਲੇ ਵਿਚ ਪਾਕਿਸਤਾਨ ਨੇ ਵੀਆਨਾ ਸੰਧੀ ਦੀ ਉਲੰਘਣਾ ਕੀਤੀ ਹੈ। ਉਸ ਨੇ ਸੰਧੀ ਦੀ ਧਾਰਾ 36 ਦੇ ਤਹਿਤ ਆਪਣੇ ਫਰਜ਼ਾਂ ਨੂੰ ਪੂਰਾ ਨਹੀਂ ਕੀਤਾ ਅਤੇ ਪੂਰੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਵੀ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਪਾਕਿਸਤਾਨ ਨੇ ਕੁਲਭੂਸ਼ਣ ਨੂੰ ਉਹ ਸਾਰੇ ਅਧਿਕਾਰ ਨਹੀਂ ਦਿੱਤੇ ਜੋ ਉਸ ਨੂੰ ਮਿਲਣੇ ਚਾਹੀਦੇ ਸੀ। ਕੁਲਭੂਸ਼ਣ ਜਾਧਵ ਦੇ ਮਾਮਲੇ ਵਿਚ ਅਦਾਲਤ ਨੇ ਕਈ ਵਾਰ ਵੀਆਨਾ ਸੰਧੀ ਦਾ ਜ਼ਿਕਰ ਕੀਤਾ। ਅਦਾਲਤ ਨੇ ਕਿਹਾ ਕਿ ਵੀਆਨਾ ਸੰਧੀ ਵਿਚ ਕਿਤੇ ਵੀ ਇਸ ਗੱਲ ਦਾ ਜ਼ਿਕਰ ਨਹੀਂ ਹੈ ਕਿ ਜਾਸੂਸੀ ਦੇ ਦੋਸ਼ ਦਾ ਸਾਹਮਣਾ ਕਰ ਰਹੇ ਸ਼ਖਸ ਨੂੰ ਕੌਂਸੁਲਰ ਐਕਸੈਸ ਨਹੀਂ ਦਿੱਤਾ ਜਾਂਦਾ। ਅਦਾਲਤ ਨੇ ਕਿਹਾ ਕਿ ਇਸ ਲਈ ਪਾਕਿਸਤਾਨ ਨੂੰ ਹਰ ਹਾਲ ਵਿਚ ਕੁਲਭੂਸ਼ਣ ਨੂੰ ਕੌਂਸੁਲਰ ਐਕਸੈਸ ਦੇਣਾ ਚਾਹੀਦਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਵੀਆਨਾ ਸੰਧੀ ਮੁਤਾਬਕ ਦੋਹਾਂ ਦੇਸ਼ਾਂ ਵਿਚਾਲੇ ਸਮਝੌਤਾ ਨਾ ਹੋ ਪਾਉਣ ਦੇ ਬਾਅਦ ਵੀ ਗ੍ਰਿਫਤਾਰ ਸ਼ਖਸ ਨੂੰ ਕੌਂਸੁਲਰ ਐਕਸੈਸ ਮਿਲਣਾ ਚਾਹੀਦਾ ਹੈ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਇਹ ਧਾਰਾ 36 ਦੀ ਉਲੰਘਣਾ ਹੈ।


