- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਲਭੂਸ਼ਣ ਯਾਧਵ ਮਾਮਲੇ ਦੀ ਸੁਣਵਾਈ 18 ਫਰਵਰੀ ਤੋਂ
ਇਸਲਾਮਾਬਾਦ – ਪਾਕਿਸਤਾਨ ਕੁਲਭੂਸ਼ਣ ਯਾਧਵ ਮਾਮਲੇ ਵਿਚ ਅੰਤਰਰਾਸ਼ਟਰੀ ਅਦਾਲਤ ਦਾ ਫੈਸਲਾ ਲਾਗੂ ਕਰਨ ਲਈ ਵਚਨਬੱਧ ਹੈ| ਇਕ ਸੀਨੀਅਰ ਪਾਕਿਸਤਾਨੀ ਅਧਿਕਾਰੀ ਨੇ ਮਾਮਲੇ ਵਿੱਚ ਸੁਣਵਾਈ ਲਈ ਅੱਜ ਹੇਗ ਲਈ ਵਫਦ ਦੇ ਰਵਾਨਾ ਹੋਣ ਤੇ ਇਹ ਜਾਣਕਾਰੀ ਦਿੱਤੀ| ਇਸ ਮਾਮਲੇ ਦੀ ਵਿਸ਼ਵ ਅਦਾਲਤ ਵਿਚ 18 ਫਰਵਰੀ ਤੋਂ ਸੁਣਵਾਈ ਸ਼ੁਰੂ ਹੋਵੇਗੀ| ਪਾਕਿਸਤਾਨੀ ਫੌਜ ਦੀ ਅਦਾਲਤ ਨੇ ਅਪ੍ਰੈਲ 2017 ਵਿਚ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (48) ਨੂੰ ਮੌਤ ਦੀ ਸਜ਼ਾ ਸੁਣਾਈ ਸੀ| ਭਾਰਤ ਨੇ ਇਸ ਵਿਰੁੱਧ ਉਸੇ ਸਾਲ ਮਈ ਵਿੱਚ ਆਈ.ਸੀ.ਜੇ. ਵਿਚ ਅਪੀਲ ਕੀਤੀ ਸੀ| ਆਈ.ਸੀ.ਜੇ. ਦੀ 10 ਮੈਂਬਰੀ ਬੈਂਚ ਨੇ 18 ਮਈ 2017 ਵਿੱਚ ਪਾਕਿਸਤਾਨ ਨੂੰ ਮਾਮਲੇ ਵਿਚ ਨਿਆਂਇਕ ਫੈਸਲਾ ਆਉਣ ਤੱਕ ਯਜਾਧਵ ਨੂੰ ਸਜ਼ਾ ਦੇਣ ਤੋਂ ਰੋਕ ਦਿੱਤਾ ਸੀ| ਇਕ ਸੀਨੀਅਰ ਅਧਿਕਾਰੀ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਪਾਕਿਸਤਾਨ ਦੇ ਅਟਾਰਨੀ ਜਨਰਲ ਅਨਵਰ ਮਨਸੂਰ ਆਈ.ਸੀ.ਜੇ. ਵਿਚ ਪਾਕਿਸਤਾਨੀ ਵਫਦ ਦੀ ਅਗਵਾਈ ਕਰਨਗੇ ਜਦਕਿ ਦੱਖਣੀ ਏਸ਼ੀਆ ਦੇ ਡਾਇਰੈਕਟਰ ਜਨਰਲ ਮੁਹੰਮਦ ਫੈਜ਼ਲ ਵਿਦੇਸ਼ ਮੰਤਰਾਲੇ ਵੱਲੋਂ ਵਫਦ ਦੀ ਅਗਵਾਈ ਕਰਨਗੇ|


