- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁੜੀ ਦੇ ਪਿਆਰ ‘ਚ ਪਾਕਿਸਤਾਨ ਪੁੱਜੇ ‘ਅੰਸਾਰੀ’ ਦੀ ਹੁਣ ਹੋਵੇਗੀ ਭਾਰਤ ਵਾਪਸੀ
ਇਸਲਾਮਾਬਾਦ – ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਫੈਡਰਲ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਮੁਤਾਬਕ ਫੈਡਰਲ ਸਰਕਾਰ ਨੂੰ 15 ਦਸੰਬਰ ਨੂੰ 3 ਸਾਲ ਕੈਦ ਦੀ ਸਜ਼ਾ ਪੂਰੀ ਕਰਨ ਜਾ ਰਹੇ ਭਾਰਤੀ ਕੈਦੀ ਹਾਮਿਦ ਨਿਹਾਲ ਅੰਸਾਰੀ ਨੂੰ ਵਾਪਸ ਭੇਜਣ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ। ਮੁੰਬਈ ਨਿਵਾਸੀ ਅੰਸਾਰੀ (33) ਪੇਸ਼ਾਵਰ ਦੀ ਕੇਂਦਰੀ ਜੇਲ ਵਿਚ ਹੈ। ਉਸ ਨੂੰ ਮਿਲਟਰੀ ਅਦਾਲਤ ਨੇ ਫਰਜ਼ੀ ਪਾਕਿਸਤਾਨੀ ਪਛਾਣ ਪੱਤਰ ਰੱਖਣ ਨੂੰ ਲੈ ਕੇ 15 ਦਸੰਬਰ, 2015 ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਉਸ ਨੂੰ ਅਫਗਾਨਿਸਤਾਨ ਤੋਂ ਪਾਕਿਸਤਾਨ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ‘ਤੇ ਸਾਲ 2012 ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਕਥਿਤ ਰੂਪ ਨਾਲ ਇਕ ਲੜਕੀ ਨੂੰ ਮਿਲਣ ਲਈ ਪਾਕਿਸਤਾਨ ਗਿਆ ਸੀ ਜਿਸ ਨਾਲ ਉਸ ਦੀ ਆਨਲਾਈਨ ਦੋਸਤੀ ਹੋਈ ਸੀ। ਪੇਸ਼ਾਵਰ ਹਾਈ ਕੋਰਟ ਦੀ ਨਿਆਂਮੂਰਤੀ ਰੂਹੂਲ ਅਮੀਨ ਅਤੇ ਨਿਆਂਮੂਰਤੀ ਕਲੰਦਰ ਅਲੀ ਖਾਨ ਦੀ ਬੈਂਚ ਨੇ ਵੀਰਵਾਰ ਨੂੰ ਅੰਸਾਰੀ ਦੀ ਅਪੀਲ ‘ਤੇ ਇਹ ਫੈਸਲਾ ਦਿੱਤਾ। ਪਟੀਸ਼ਨ ਵਿਚ ਕਿਹਾ ਗਿਆ ਕਿ ਫੈਡਰਲ ਸਰਕਾਰ ਨੇ ਅੰਸਾਰੀ ਦੀ ਰਿਹਾਈ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਅੰਸਾਰੀ ਦੇ ਵਕੀਲ ਕਾਜ਼ੀ ਮੁਹੰਮਦ ਅਨਵਰ ਨੇ ਕਿਹਾ ਕਿ ਉਨ੍ਹਾਂ ਦੇ ਕਲਾਈਂਟ ਦੀ ਸਜ਼ਾ 15 ਦਸੰਬਰ ਨੂੰ ਖਤਮ ਹੋਵੇਗੀ ਅਤੇ ਉਨ੍ਹਾਂ ਨੂੰ 16 ਦਸੰਬਰ ਨੂੰ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ।


