- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਏਜੰਸੀਆਂ ਟੀਐੱਮਸੀ ਆਗੂਆਂ ਨੂੰ ਧਮਕਾ ਰਹੀਆਂ ਨੇ: ਮਮਤਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਤੇ ਚੁਣੇ ਹੋਏ ਲੋਕ ਪ੍ਰਤੀਨਿਧੀਆਂ ਨੂੰ ਧਮਕੀਆਂ ਦੇ ਰਹੀਆਂ ਹਨ ਕਿ ਜੇਕਰ ਉਹ ਭਾਰਤੀ ਜਨਤਾ ਪਾਰਟੀ ਦੇ ਸੰਪਰਕ ਵਿੱਚ ਨਹੀਂ ਆਉਣਗੇ ਤਾਂ ਉਨ੍ਹਾਂ ਨੂੰ ਚਿਟ ਫੰਡ ਘੁਟਾਲੇ ਨਾਲ ਸਬੰਧਤ ਮਾਮਲਿਆਂ ’ਚ ਫਸਾ ਦਿੱਤਾ ਜਾਵੇਗਾ।ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਇੱਥੇ ਸ਼ਹੀਦ ਦਿਵਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ 26 ਜੁਲਾਈ ਨੂੰ ਸੂਬੇ ਭਰ ’ਚ ਰੋਸ ਮੁਜ਼ਾਹਰੇ ਕਰੇਗੀ ਅਤੇ ਭਾਜਪਾ ਵੱਲੋਂ ਇਕੱਠਾ ਕੀਤਾ ਕਾਲਾ ਧਨ ਵਾਪਸ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਕੇਂਦਰੀ ਏਜੰਸੀਆਂ ਚਿਟ ਫੰਡ ਘੁਟਾਲੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਸਾਡੇ ਆਗੂਆਂ ਤੇ ਚੁਣੇ ਹੋਏ ਲੋਕ ਨੁਮਾਇੰਦਿਆਂ ਨੂੰ ਧਮਕੀਆਂ ਦੇ ਰਹੀਆਂ ਹਨ ਅਤੇ ਭਾਜਪਾ ਦੇ ਸੰਪਰਕ ’ਚ ਰਹਿਣ ਜਾਂ ਫਿਰ ਜੇਲ੍ਹ ਜਾਣ ਨੂੰ ਕਹਿ ਰਹੀਆਂ ਹਨ।’ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ ਪੈਸੇ ਤੇ ਹੋਰ ਲਾਲਚ ਦੇ ਕੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ, ‘ਭਾਜਪਾ ਸਾਡੇ ਵਿਧਾਇਕਾਂ ਨੂੰ ਦੋ ਕਰੋੜ ਰੁਪਏ ਅਤੇ ਇੱਕ ਪੈਟਰੋਲ ਪੰਪ ਦੇਣ ਦੀ ਪੇਸ਼ਕਸ਼ ਕਰ ਰਹੀ ਹੈ। ਕਰਨਾਟਕ ਦੀ ਤਰ੍ਹਾਂ ਭਾਜਪਾ ਹਰ ਥਾਂ ਖਰੀਦੋ ਫਰੋਖ਼ਤ ’ਚ ਸ਼ਾਮਲ ਹੈ।’ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਸੂਬੇ ’ਚ ਖੱਬੇਪੱਖੀ ਪਾਰਟੀ ਦੇ 34 ਸਾਲਾਂ ਦੌਰਾਨ ਹੋਏ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਲੋਕਾਂ ਨੂੰ ਦੇਸ਼ ’ਚ ਲੋਕਤੰਤਰ ਦੀ ਬਹਾਲੀ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ।


