- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ
ਫੇਫੜਿਆਂ ਦੇ ਕੈਂਸਰ ਤੋਂ ਸਨ ਪੀੜਤ ਅੱਜ ਹੋਵੇਗਾ ਅੰਤਿਮ ਸਸਕਾਰ
ਨਵੀਂ ਦਿੱਲੀ – ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਨੰਤ ਕੁਮਾਰ ਦਾ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਦਨ ਤੇ ਨਿਊਯਾਰਕ ਵਿਚ ਵੀ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। 59 ਸਾਲਾ ਅਨੰਤ ਕੁਮਾਰ ਮੋਦੀ ਸਰਕਾਰ ਵਿਚ ਸੰਸਦੀ ਕਾਰਜ ਮੰਤਰੀ ਸਨ। ਅਨੰਤ ਕੁਮਾਰ ਕਰਨਾਟਕ ਤੇ ਬੰਗਲੁਰੂ ਉਤਰ ਤੋਂ ਲਗਾਤਾਰ ਛੇ ਵਾਰ ਸੰਸਦ ਮੈਂਬਰ ਰਹੇ।ਸੀਨੀਅਰ ਲੀਡਰ ਦੀ ਮੌਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਹੋਰ ਲੀਡਰਾਂ ਨੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਦੇ ਬਾਅਦ ਇਕ ਤਿੰਨ ਵਾਰ ਟਵੀਟ ਕਰ ਕੇ ਆਪਣੇ ਸੀਨੀਅਰ ਲੀਡਰ ਦੀ ਮੌਤ ‘ਤੇ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕੁਮਾਰ ਦੀ ਪਤਨੀ ਨਾਲ ਵੀ ਅਫਸੋਸ ਕੀਤਾ। ਰਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਇਸ ਨੂੰ ਵਡਾ ਨੁਕਸਾਨ ਦਸਿਆ। ਸਦਾਨੰਦ ਗੌੜਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦੇ ਦੋਸਤ ਤੇ ਭਰਾ ਇਸ ਦੁਨੀਆ ਵਿਚ ਨਹੀਂ ਰਹੇ।


