ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਅਟਾਰੀ ਸਰਹੱਦ ’ਤੇ ਬਣੀ ਅਪਗਰੇਡ ਦਰਸ਼ਕ ਗੈਲਰੀ ਦਾ ਉਦਘਾਟਨ

ਬੀ.ਐਸ.ਐਫ਼. ਦੇ ਰਿਹਾਇਸ਼ੀ ਬਲਾਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ – ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਵਿਖੇ ਨਵੀਂ ਉਸਾਰੀ ਦਰਸ਼ਕ ਗੈਲਰੀ ਦਾ ਰਸਮੀ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀ.ਐਸ.ਐਫ. ਦੇ ਜਵਾਨਾਂ ਲਈ 25 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ ਦਾ ਨੀਂਹ ਪਥਰ ਰਖਿਆ। ਉਨ੍ਹਾਂ ਇੰਟੈਗਰੇਟਿਡ ਚੈਕ ਪੋਸਟ (ਆਈਸੀਪੀ) ਵਿਖੇ ਇਕ ਜਨਤਕ ਇਕਠ ਨੂੰ ਸੰਬੋਧਨ ਕੀਤਾ, ਜਿਸ ਨਾਲ ਅਟਾਰੀ ਵਿਖੇ ਭਾਰਤ ਨਾਲ ਪਾਕਿਸਤਾਨ ਅਤੇ ਅਫਗਾਨਿਸਤਾਨ ਵਪਾਰ ਕਰਨ ਦੀ ਸਹੂਲਤ ਮੁਹਈਆ ਕਰਵਾਈ ਜਾਂਦੀ ਹੈ। ਨਵੀਂ ਅਪਗਰੇਡ ਦਰਸ਼ਕ ਗੈਲਰੀ ਦੀ ਨਵਉਸਾਰੀ ’ਤੇ 32 ਕਰੋੜ ਰੁਪਏ ਖਰਚਾ ਆਇਆ ਹੈ। ਇਸ ਨਾਲ ਮਹਿਮਾਨਾਂ ਨੂੰ ਅਟਾਰੀ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਦੇਖਣ ਲਈ ਸੈਲਾਨੀਆਂ ਨੂੰ ਵਡੀ ਸਹੂਲਤ ਮਿਲੇਗੀ। ਇਸ ਮੌਕੇ ਉਨ੍ਹਾਂ ਨੇ ਭਾਰਤ ਪਾਕਿਸਤਾਨ ਦੀਆਂ ਸੁਰਖਿਆ ਫੋਰਸਾਂ ਵਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ ਦਾ ਅਨੰਦ ਵੀ ਮਾਣਿਆ।।ਇਸ ਤੋਂ ਪਹਿਲਾਂ ਰਾਜਾਸਾਂਸੀ ਹਵਾਈ ਅਡੇ ’ਤੇ ਪਹੁੰਚਣ ’ਤੇ ਰਾਜਨਾਥ ਸਿੰਘ ਦਾ ਸਵਾਗਤ ਪੰਜਾਬ ਦੇ ਸਿਖਿਆ ਮੰਤਰੀ ਓ. ਪੀ. ਸੋਨੀ ਵਲੋਂ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਅਟਾਰੀ ਵਿਖੇ ਕਸਟਮ ਲੈਂਡ ਪੋਰਟ ਅਥਾਰਿਟੀ ਅਤੇ ਕੇਂਦਰੀ ਮਹਿਕਮੇ ਦੇ ਹੋਰ ਅਧਿਕਾਰੀਆਂ ਵਲੋਂ ਸਵਾਗਤ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ, ਜੋ 25 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ, ਦਾ ਨੀਂਹ ਪਥਰ ਰਖਿਆ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ’ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ਪਧਰ ਰਖ ਕੇ ਬਹੁਤ ਖ਼ੁਸ਼ੀ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ। ਇਸ ਮੌਕੇ ਰਾਜਨਾਥ ਸਿੰਘ ਨੂੰ ‘ਗਾਰਡ ਆਫ਼ ਆਨਰ’ ਨਾਲ ਨਿਵਾਜਿਆ ਗਿਆ ਹੈ। ਅਖੀਰ ਬਾਰਡਰ ਮੈਨੇਜਮੈਂਟ ਦੀ ਸਕਤਰ ਨਿਧੀ ਖਰੇ ਵਲੋਂ ਆਏ ਹੋਏ ਵਖ-ਵਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਅਟਾਰੀ ਸਰਹਦ ’ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ।

VIA PUNJAB