- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਸਿੱਖ ਅਜਾਇਬ ਘਰ ਵਿਖੇ 24 ਅਗਸਤ ਨੂੰ ਲਗਾਈ ਜਾਵੇਗੀ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ
ਅੰਮ੍ਰਿਤਸਰ – ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ 24 ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ 24 ਅਗਸਤ ਨੂੰ ਸਵੇਰੇ 11:00 ਵਜੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਕੌਮ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ ਅਤੇ ਡਾ. ਰਘਬੀਰ ਸਿੰਘ ਬੈਂਸ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਯਤਨਸ਼ੀਲ ਰਹੇ ਹਨ। ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸਿੱਖ ਇਨਸਾਈਕਲੋਪੀਡੀਆ ਆਫ਼ ਸਿਖਇਜ਼ਮ ਦੀ ਰਚਨਾ ਕਰਨ ਦੇ ਨਾਲ ਨਾਲ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਣਾਉਣ ਦੀ ਸੇਵਾ ਵੀ ਕੀਤੀ ਹੈ, ਜਿਨ੍ਹਾਂ ਵਿੱਚੋਂ ਇਕ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਹੈ। ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਇਕ ਕਿਤਾਬ ਲਿਖੀ ਸੀ ਅਤੇ ਇਸ ਤੋਂ ਇਲਾਵਾ ਉਹ ਨਸ਼ਿਆਂ ਵਿਰੁੱਧ ਵੀ ਲੜਾਈ ਲੜਦੇ ਰਹੇ। ਡਾ. ਰੂਪ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜੰਮਪਲ ਡਾ. ਰਘਬੀਰ ਸਿੰਘ ਬੈਂਸ ਨੇ ਹਮੇਸ਼ਾ ਕੌਮੀ ਸੇਵਾ ਨੂੰ ਅਹਿਮੀਅਤ ਦਿੰਦਿਆਂ ਆਪਣਾ ਜੀਵਨ ਬਤੀਤ ਕੀਤਾ।


