- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ
ਮੁੱਖ ਮੰਤਰੀ ਨੇ ਅੱਜ ਤੱਕ ਝੋਨੇ ਦੀ 3,26,839 ਮੀਟਰਿਕ ਟਨ ਖਰੀਦ ਉਤੇ ਤਸੱਲੀ ਪ੍ਰਗਟਾਈ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ। ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ ਹੈ।ਕਿਸਾਨਾਂ ਨੂੰ ਫਸਲ ਵੇਚਣ ਬਦਲੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਖੁਦ ਨਿੱਜੀ ਤੌਰ ਉਤੇ ਸੀ ਸੀ ਐਲ ਜਲਦੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਰੱਖ ਰਹੇ ਸਨ।ਝੋਨੇ ਦੀ ਖਰੀਦ ਦੇ ਪ੍ਰਬੰਧਾਂ ਅਤੇ ਇਸ ਦੀ ਚਾਲ ਉਤੇ ਤਸੱਲੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ ਦਿੱਤੇ ਹਨ ਕਿ ਝੋਨੇ ਦੀ ਲਿਫਟਿੰਗ ਤੁਰੰਤ ਹੋਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਹੁਣ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚ ਪਨਗ੍ਰੇਨ ਨੇ 1,27,575 ਮੀਟਰਿਕ ਟਨ, ਮਾਰਕਫੈਡ ਨੇ 80025 ਮੀਟਰਿਕ ਟਨ, ਪਨਸਪ ਨੇ 48387 ਮੀਟਰਿਕ ਟਨ ਅਤੇ ਪੀ.ਐਸ.ਡਬਲਯੂ.ਸੀ. ਨੇ 38116 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸੇ ਤਰਾਂ ਐਫ.ਸੀ.ਆਈ. ਨੇ 5627 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੀਆਂ ਮੰਡੀਆਂ ਵਿਚ ਨਿਰਵਿਘਨ ਅਤੇ ਪ੍ਰੇਸ਼ਾਨੀ ਮੁਕਤ ਖਰੀਦ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।ਪੰਜਾਬ ਵਿਚ ਝੋਨੇ ਦੀ ਖੇਤੀ ਅਧੀਨ 29.20 ਲੱਖ ਹੈਕਟੇਅਰ ਰਕਬਾ ਹੋਣ ਦੇ ਮੱਦੇਨਜਰ ਇਸ ਸੀਜਨ ਦੌਰਾਨ ਸੂਬੇ ਵਲੋਂ 170 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਹੈ। ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਪ੍ਰੇਸ਼ਾਨੀ ਰਹਿਤ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਹਿਲਾਂ ਹੀ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ।ਪਿਛਲੇ ਸਾਉਣੀ ਖਰੀਦ ਸੀਜਨ 2018-19 ਦੌਰਾਨ ਕੁੱਲ 170.18 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਿਸ ਵਿਚੋਂ 169.10 ਲੱਖ ਮੀਟਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸੀ ਜਦਕਿ ਨਿੱਜੀ ਮਿੱਲ ਮਾਲਕਾਂ ਵਲੋਂ ਸਿਰਫ 1.08 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।ਮੌਜੂਦਾ ਸਾਉਣੀ ਖਰੀਦ ਸੀਜ਼ਨ 2019-20 ਦੌਰਾਨ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ 161.50 ਲੱਖ ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 8.50 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ।


