- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਕਰ ਰਹੀ ਹੈ ਮਹਿੰਗਾਈ ਦਾ ਵਿਕਾਸ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਤੇ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਦੇਸ਼ ਵਿੱਚ ਮਹਿੰਗਾਈ ਦਾ ਵਿਕਾਸ ਜਾਰੀ ਹੈ ਜਿਸ ਕਾਰਨ ਚੰਗੇ ਦਿਨ ਦੇਸ਼ ਤੇ ਭਾਰੀ ਪੈ ਰਹੇ ਹਨ। ਉਨ੍ਹਾਂ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਕਿ ਮਹਿੰਗਾਈ ਦਾ ਵਿਕਾਸ ਜਾਰੀ, ਚੰਗੇ ਦਿਨ ਦੇਸ਼ ਤੇ ਭਾਰੀ ਪ੍ਰਧਾਨ ਮੰਤਰੀ ਦੀ ਸਿਰਫ਼ ਦੋਸਤਾਂ ਨੂੰ ਜਵਾਬਦਾਰੀ।ਜਿਕਰਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਦਰਮਿਆਨ ਦਿੱਲੀ ਸਮੇਤ ਨੇੜੇ ਦੇ ਸ਼ਹਿਰਾਂ ਵਿੱਚ ਕੰਪਰੈਸਡ ਕੁਦਰਤੀ ਗੈਸ (ਸੀ. ਐੱਨ. ਜੀ.) ਵੀ ਮਹਿੰਗੀ ਹੋ ਗਈ ਹੈ। ਲਾਗਤ ਵਧਣ ਕਾਰਨ ਸੀ. ਐੱਨ. ਜੀ. ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਦਿੱਲੀ ਵਿੱਚ ਸੀ. ਐੱਨ. ਜੀ. ਅਤੇ ਘਰੇਲੂ ਰਸੋਈ ਗੈਸ ਦੀ ਪਰਚੂਨ ਵਿਕਰੀ ਕਰਨ ਵਾਲੀ ਕੰਪਨੀ ਇੰਦਰਪਸਥ ਗੈਸ ਲਿਮਟਿਡ (ਆਈ. ਜੀ. ਐੱਲ.) ਨੇ ਸੀ. ਐੱਨ. ਜੀ. ਦੀ ਕੀਮਤ 90 ਪੈਸੇ ਪ੍ਰਤੀ ਕਿਲੋ ਅਤੇ ਰਸੋਈ ਗੈਸ ਦੀ ਕੀਮਤ 1.25 ਰੁਪਏ ਪ੍ਰਤੀ ਘਨ ਮੀਟਰ ਵਧਾ ਦਿੱਤੀ ਹੈ।


