- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਨੂੰ ਚੁੱਪ ਬੈਠਣ ਦੀ ਥਾਂ ਕੁੱਝ ਕਰਨ ਦੀ ਜ਼ਰੂਰਤ : ਰਾਣਾ ਕੇ.ਪੀ. ਸਿੰਘ
ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪੁਲਵਾਮਾਂ ਵਿੱਚ ਹੋਏ ਹਮਲੇ ਦੀ ਕੀਤੀ ਕਠੋਰ ਨਿੰਦਾ
ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਬੀਤੇ ਕੱਲ੍ਹ ਪੁਲਵਾਮਾਂ ਵਿੱਚ ਸੀ.ਆਰ.ਪੀ.ਐਫ. ਦੇ ਕਾਂਫਲੇ ਉਤੇ ਹਮਲਾ ਕਰਕੇ ਜਵਾਨਾਂ ਨੂੰ ਸ਼ਹੀਦ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੁੱਪ ਬੈਠਣ ਦੀ ਥਾਂ ਕੁੱਝ ਕਰਨ ਦੀ ਜ਼ਰੂਰਤ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਵੱਲੋਂ ਜੰਮੂ ਕਸ਼ਮੀਰ ਦੇ ਪੁਲਵਾਮਾਂ ਵਿੱਚ ਸੀ.ਆਰ.ਪੀ.ਐਫ. ਦੇ ਕਾਫ਼ਲੇ ਉਤੇ ਬੁਜ਼ਦਿਲ ਕਾਰਵਾਈ ਕਰਦੇ ਹੋਏ ਹਮਲਾ ਕਰਕੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਹੀਦ ਕਰਨ ਦੀ ਕਾਰਵਾਈ ਦੀ ਸਾਰੇ ਦੇਸ਼ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਇਸ ਨਾਲ ਸਾਰੇ ਭਾਰਤੀਆਂ ਦੇ ਹਿਰਦੇ ਵਲੂੰਦਰੇ ਗਏ ਹਨ। ਸਾਡੇ ਅਨਮੋਲ ਹੀਰੇ, ਸਾਡੇ ਸੁਰੱਖਿਆ ਦਲਾਂ ਦੇ ਜਵਾਨਾਂ ਉਤੇ ਹਮਲਾ ਕਰਨ ਦੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੁੱਪ ਬੈਠਣ ਦੀ ਬਜਾਏ ਕੁਝ ਕਰਨ ਨੂੰ ਯਕੀਨੀ ਬਣਾਵੇ ਤਾਂ ਜੋ ਦੇਸ਼ ਵਾਸੀਆਂ ਦੇ ਹਿਰਦੇ ਤੇ ਮਲ੍ਹਮ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੀ ਹਰ ਪਾਸੇ ਸਖਤ ਨਿੰਦਾ ਹੋ ਰਹੀ ਹੈ।


