- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ
ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ| ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ|ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ| ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ| ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ| ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਤੇ 16 ਹਜ਼ਾਰ ਕਰੋੜ ਦਾ ਬੋਝ ਪਵੇਗਾ| ਜਿਕਰਯੋਗ ਹੈ ਕਿ ਇਸੇ ਸਾਲ ਫਰਵਰੀ ਵਿੱਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿੱਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ|


