- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਅੱਠ ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇੱਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕੇ ਤੋਂ ਉਮਰ ਦਾ ਅਹਿਮ ਪੜਾਅ ਜੇਲਾਂ ਵਿਚ ਕੱਟ ਚੁੱਕੇ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਸਦਾ ਆਵਾਜ ਉਠਾਉਂਦੀ ਰਹੀ ਹੈ। ਸਿੱਖ ਜਗਤ ਦੀ ਚਿਰੋਕਣੀ ਮੰਗ ਨੂੰ ਸਵੀਕਾਰਦਿਆਂ ਸਰਕਾਰ ਦਾ ਫੈਸਲਾ ਸਵਾਗਤਯੋਗ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਬਾਕੀ ਰਹਿੰਦੇ ਬੰਦੀਆਂ ਦੇ ਮਾਮਲੇ ‘ਤੇ ਵੀ ਗੌਰ ਕਰਨ ਵੀ ਮੰਗ ਕੀਤੀ ਹੈ।


