- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ
ਆਮ ਆਦਮੀ ਪਾਰਟੀ ਦੇ ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਰੋਹ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 11 ਫਰਵਰੀ ਯਾਨੀ ਮੰਗਲਵਾਰ ਨੂੰ ਦਿੱਲੀ ਚੋਣ ਨਤੀਜੇ ਆਉਣ ਦੇ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ਕੇਜਰੀਵਾਲ ਨੇ 16 ਫਰਵਰੀ ਨੂੰ ਹੋਣ ਵਾਲੀ ਸਹੁੰ ਚੁੱਕ ਸਮਾਰੋਹ ਲਈ ਪੀ.ਐੱਮ. ਮੋਦੀ ਨੂੰ ਵੀ ਬੁਲਾਇਆ ਹੈ। ਹਾਲੇ ਇਹ ਪਤਾ ਨਹੀਂ ਲੱਗਾ ਹੈ ਕਿ ਪੀ.ਐਮ. ਮੋਦੀ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਣਗੇ ਜਾਂ ਨਹੀਂ। ਇਹ ਸਹੁੰ ਚੁੱਕ ਸਮਾਰੋਹ ਰਾਮਲੀਲਾ ਮੈਦਾਨ ‘ਚ ਹੋਵੇਗਾ। ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਨਾਦੇਸ਼ ਮਿਲਿਆ ਅਤੇ ਪਾਰਟੀ ਨੇ 70 ‘ਚੋਂ 62 ਸੀਟਾਂ ਹਾਸਲ ਕਰ ਕੇ ਬੰਪਰ ਜਿੱਤ ਦਰਜ ਕੀਤੀ। ਦਿੱਲੀ ਦੀ ਜਨਤਾ ਨੇ ਇਕ ਵਾਰ ਫਿਰ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਚੁਣਿਆ। ਕੇਜਰੀਵਾਲ ਦਾ ਮੁੱਖ ਮੰਤਰੀ ਦੇ ਤੌਰ ‘ਤੇ ਇਹ ਲਗਾਤਾਰ ਤੀਜਾ ਕਾਰਜਕਾਲ ਹੋਵੇਗਾ।


